ਰਾਜਪਾਲ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਅਲਰਟ, DC ਤੇ SSP ਨੇ ਵਿਲੇਜ ਡਿਫੈਂਸ ਕਮੇਟੀ ਨਾਲ ਕੀਤੀ ਬੈਠਕ

Tuesday, Sep 10, 2024 - 10:26 PM (IST)

ਰਾਜਪਾਲ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਅਲਰਟ, DC ਤੇ SSP ਨੇ ਵਿਲੇਜ ਡਿਫੈਂਸ ਕਮੇਟੀ ਨਾਲ ਕੀਤੀ ਬੈਠਕ

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਆਉਣ ਵਾਲੇ ਕੁਝ ਦਿਨਾਂ 'ਚ ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਖੇਤਰ ਦਾ ਵਿਸ਼ੇਸ਼ ਦੌਰਾ ਕੀਤੇ ਜਾਣ ਦਾ ਸਮਾਚਾਰ ਹੈ। ਇਸ ਦੇ ਚਲਦੇ ਜਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਸ ਵੱਲੋਂ ਸੰਯੁਕਤ ਤੌਰ 'ਤੇ ਸਰਹੱਦੀ ਕਸਬਾ ਬਮਿਆਲ ਵਿਖੇ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਦੇ ਨਾਲ ਇੱਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਦੀ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਵੱਲੋਂ ਭਾਰੀ ਉਤਸਾਹ ਸਹਿਤ ਭਾਗ ਲਿਆ ਗਿਆ।

ਇਸ ਮੌਕੇ ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਅਤੇ ਡੀ.ਸੀ. ਪਠਾਨਕੋਟ ਅਦਿੱਤਯ ਉੱਪਲ ਦੇ ਨਾਲ ਸੀਮਾ ਸੁਰੱਖਿਆ ਬਲ ਦੇ ਕਮਾਂਡਰ ਅਫਸਰ ਅਤੇ ਭਾਰਤੀ ਸੈਨਾ ਦੇ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਸਨ। ਇਸ ਮੌਕੇ ਸਭ ਤੋਂ ਪਹਿਲਾਂ ਐੱਸ.ਐੱਸ.ਪੀ. ਪਠਾਨਕੋਟ ਵੱਲੋਂ ਵੀ ਡੀ.ਸੀ. ਕਮੇਟੀ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਵੀ.ਡੀ.ਸੀ ਕਮੇਟੀ ਦੀ ਮਦਦ ਨਾਲ ਸੁਰੱਖਿਆ ਏਜੰਸੀਆਂ ਨੂੰ ਭਾਰੀ ਸਹਿਯੋਗ ਮਿਲ ਰਿਹਾ ਹੈ।

PunjabKesari

ਇਹ ਵੀ ਪੜ੍ਹੋ- ''ਜਿਹੜਾ ਧੱਕੇ ਚੜ੍ਹ ਗਿਆ ਯਾਰਾਂ ਦੇ...'', ਕੁੜੀ ਨੂੰ ਮੋਟਰਸਾਈਕਲ ਨਾਲ ਘੜੀਸਣ ਵਾਲੇ ਪੁਲਸ ਨੇ ਕੀਤੇ ਕਾਬੂ

ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕੋਈ ਵੀ ਹਰਕਤ ਹੋਣ 'ਤੇ ਸਭ ਤੋਂ ਪਹਿਲਾਂ ਵੀ.ਡੀ.ਸੀ. ਕਮੇਟੀ ਸੁਰੱਖਿਆ ਏਜੰਸੀਆਂ ਨਾਲ ਸੰਪਰਕ ਕਰਦੀ ਹੈ ਤੇ ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਸਮੂਹਿਕ ਤੌਰ 'ਤੇ ਇਲਾਕੇ ਵਿੱਚ ਸਰਚ ਅਭਿਆਨ ਚਲਾਏ ਜਾਂਦੇ ਹਨ ਤਾਂ ਕਿ ਕੋਈ ਵੀ ਅਣਚਾਹੀ ਘਟਨਾ ਨਾ ਵਾਪਰ ਸਕੇ। ਉਨ੍ਹਾ ਕਿਹਾ ਕਿ ਪੁਲਸ ਦੀ ਵਰਦੀ ਵਿੱਚ ਜੋ ਕ੍ਰਾਈਮ ਦਿਖਾਈ ਨਹੀਂ ਦਿੰਦਾ ਉਹ ਸਿਵਲ ਲੋਕਾਂ ਨੂੰ ਦਿਖਾਈ ਦਿੰਦਾ ਹੈ। 

PunjabKesari

ਅਜਿਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਹੀ ਸੁਰੱਖਿਆ ਏਜੰਸੀਆਂ ਵੱਲੋਂ ਵੀ.ਡੀ.ਸੀ. ਕਮੇਟੀਆਂ ਦਾ ਗਠਨ ਕੀਤਾ ਗਿਆ, ਤਾਂ ਕਿ ਵੀ.ਡੀ.ਸੀ. ਕਮੇਟੀ ਦੇ ਮੈਂਬਰ ਇਲਾਕੇ ਵਿੱਚ ਹੋ ਰਹੇ ਕ੍ਰਾਈਮ ਨੂੰ ਦੇਖ ਕੇ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕਰਨ। ਜਿਸ ਨਾਲ ਸੁਰੱਖਿਆ ਏਜੰਸੀਆਂ ਇਲਾਕੇ ਵਿੱਚ ਚੁਸਤ ਰਹਿੰਦੀਆਂ ਹਨ । ਇਸ ਮੌਕੇ ਤੇ ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਵੱਲੋਂ ਆਪਣੇ ਸੰਬੋਧਨ ਦੇ ਵਿੱਚ ਲੋਕਾਂ ਨੂੰ ਡਰੋਨ ਸੰਬੰਧੀ ਜਾਣਕਾਰੀ ਦਿੱਤੀ ਗਈ ।ਇਸ ਮੌਕੇ ਤੇ ਡੀ ਐੱਸ ਪੀ ਸੁਖਜਿੰਦਰ ਸਿੰਘ ,ਐੱਸ ਐਚ ਓ ਅੰਗਰੇਜ ਸਿੰਘ,ਏ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਘਰੋਂ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਨਿਕਲੇ ਮੁੰਡੇ-ਕੁੜੀ ਨੂੰ ਨਿਗਲ਼ ਗਿਆ 'ਕਾਲ਼', ਰਸਤੇ 'ਚ ਹੀ ਹੋ ਗਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News