ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਨੇ ਵੱਖ-ਵੱਖ ਦਾਣਾ ਮੰਡੀਆਂ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Saturday, Oct 26, 2024 - 01:14 PM (IST)

ਗੁਰਦਾਸਪੁਰ,ਬਟਾਲਾ, ਬਹਿਰਾਮਪੁਰ, ਦੌਰਾਂਗਲਾ, (ਵਿਨੋਦ, ਗੁਰਾਇਆ, ਨੰਦਾ)-ਡਿਪਟੀ ਕਮਿਸ਼ਨਰ,ਉਮਾ ਸ਼ੰਕਰ ਗੁਪਤਾ ਅਤੇ ਐੱਸ.ਐੱਸ.ਪੀ. ਗੁਰਦਾਸਪੁਰ, ਹਰੀਸ਼ ਦਾਯਮਾ ਵੱਲੋਂ ਦਾਣਾ ਮੰਡੀ ਦੋਰਾਂਗਲਾ, ਬਹਿਰਾਮਪੁਰ ਅਤੇ ਮਰਾੜਾ ਵਿਖੇ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ), ਜੁਗਰਾਜ ਸਿੰਘ, ਐੱਸ.ਪੀ.(ਐੱਚ), ਸੁਖਜਿੰਦਰ ਸਿੰਘ ਡੀ.ਐੱਫ.ਐੱਸ.ਸੀ, ਸਬੰਧਤ ਵਿਭਾਗ ਦੇ ਅਧਿਕਾਰੀ, ਖਰੀਦ ਏਜੰਸੀਆਂ ਦੇ ਨੁਮਾਇੰਦੇ, ਕਿਸਾਨ, ਆੜਤੀ ਆਦਿ ਹਾਜ਼ਰ ਸਨ। ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਗਾਤਾਰ ਝੋਨੇ ਦੀ ਆਮਦ ਵਧੀ ਰਹੀ ਹੈ ਅਤੇ ਇਸ ਦੇ ਨਾਲ- ਨਾਲ ਮੰਡੀਆਂ ਵਿੱਚ ਲਿਫ਼ਟਿੰਗ ਵਿੱਚ ਵੀ ਤੇਜ਼ੀ ਆਈ ਹੈ।

ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ 3 ਘਰਾਂ 'ਚ ਪਏ ਵੈਣ, ਬੁਝਾਰਤ ਬਣਿਆ ਮਾਮਲਾ

ਉਨ੍ਹਾਂ ਦੱਸਿਆ ਕਿ ਰਲੀਜ਼ ਆਰਡਰ ਜਾਰੀ ਹੋ ਚੁੱਕੇ ਹਨ, ਜਿਸ ਨਾਲ ਮੰਡੀਆਂ ਵਿੱਚੋਂ ਫਸਲ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਆਵੇਗੀ। ਉਨ੍ਹਾਂ ਦੱਸਿਆ ਕਿ ਸੈਲਰ ਮਾਲਕਾਂ ਨਾਲ ਵੀ ਸਮਝੌਤੇ ਸਹੀ ਬੱਧ ਹੋ ਚੁੱਕੇ ਹਨ ਤੇ ਟਰਾਂਸਪੋਰਟ ਦੀ ਵੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵੱਖ-ਵੱਖ ਅਧਿਕਾਰੀਆਂ ਮੰਡੀਆਂ ਵਿੱਚ ਤਾਇਨਾਤ ਕੀਤੇ ਗਏ ਹਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ 2 ਲੱਖ 9 ਹਜ਼ਾਰ 861 ਮੀਟਰਕ ਟਨ ਦੀ ਆਮਦ ਹੋਈ ਸੀ। ਜਿਸ ਵਿਚੋਂ 1 ਲੱਖ 94 ਹਜ਼ਾਰ 937 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਝੋਨੇ ਦੀ ਕਿਸਾਨਾਂ ਨੂੰ ਮਿਥੇ ਸਮੇਂ ਵਿੱਚ 356.39 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਰੀਬ 79 ਫੀਸਦ ਬਣਦੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਫਸਲ ਦੀ ਲਿਫਟਿੰਗ ਵਿੱਚ ਵੀ ਤੇਜੀ ਆਈ ਹੈ ਤੇ ਲਗਭਗ 48 ਫੀਸਦ ਝੋਨਾ ਚੁੱਕਿਆ ਜਾ ਚੁੱਕਾ ਹੈ ਅਤੇ ਅਗਲੇ ਦਿਨਾਂ ਵਿੱਚ ਲਿਫਟਿੰਗ ਵਿੱਚ ਹੋਰ ਤੇਜ਼ੀ ਹੋਵੇਗੀ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਇਆ ਜਾਵੇ ਤਾਂ ਜੋਂ ਉਨ੍ਹਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕੀ ਉਹ ਫਸਲ ਦੀ ਕਟਾਈ ਤੋਂ ਬਆਦ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਕਰਨ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News