DC ਤੇ SSP ਨੇ ਮੰਡੀਆਂ ਦਾ ਕੀਤਾ ਦੌਰਾ, ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦੇਣ ਦੇ ਦਿੱਤੇ ਨਿਰਦੇਸ਼
Saturday, Oct 26, 2024 - 05:08 AM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਦੇ ਕਿਸਾਨ ਝੋਨੇ ਦੀ ਫਸਲ ਲੈ ਕੇ ਮੰਡੀਆਂ 'ਚ ਪਹੁੰਚ ਰਹੇ ਹਨ। ਇਸੇ ਦੌਰਾਨ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਹਾਈਵੇ ਜਾਮ ਕੀਤੇ ਗਏ ਹਨ। ਉੱਥੇ ਹੀ ਦੂਜੇ ਪਾਸੇ ਗੁਰਦਾਸਪੁਰ ਦੇ ਇੰਡੋ-ਪਾਕਿ ਬਾਰਡਰ ਦੇ ਇਲਾਕਿਆਂ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਦਾਇਮ ਹਰੀਸ਼ ਕੁਮਾਰ ਵੱਲੋਂ ਮੰਡੀਆਂ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਬਾਰੇ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ ਤੇ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐੱਸ.ਐੱਸ.ਪੀ. ਦਾਇਮ ਹਰੀਸ਼ ਕੁਮਾਰ ਨੇ ਕਿਹਾ ਕਿ ਮੰਡੀਆਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਕਿਸੇ ਵੀ ਤਰੀਕੇ ਦੀ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਵੀ ਕਿਸਾਨਾਂ ਨੂੰ ਕਿਸੇ ਤਰੀਕੇ ਦੀ ਮੁਸ਼ਕਲ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਇਲਾਕੇ ਦੇ ਕਿਸਾਨ ਹਾਜ਼ਰ ਸਨ।
ਇਹ ਵੀ ਪੜ੍ਹੋ- DC ਦਫ਼ਤਰ ਦੇ ਰਜਿਸਟਰ 'ਚੋਂ ਦਸਤਾਵੇਜ਼ ਪਾੜ ਕੇ ਹੋਇਆ ਫ਼ਰਾਰ, ਪਰ ਪੁੱਤ ਆ ਗਿਆ ਕਾਬੂ, ਫ਼ਿਰ ਜੋ ਹੋਇਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e