DC ਨੇ ਸਿਵਲ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ, ਮਰੀਜ਼ਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਦਿੱਤਾ ਆਦੇਸ਼
Tuesday, Feb 21, 2023 - 06:20 PM (IST)

ਅੰਮ੍ਰਿਤਸਰ (ਨੀਰਜ)- ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਸਿਵਲ ਹਸਪਤਾਲ ਦਾ ਅਚਾਨਕ ਨਰੀਖਣ ਕਰਨ ਉਪਰੰਤ ਕੀਤਾ।
ਇਹ ਵੀ ਪੜ੍ਹੋ- ਜਲੰਧਰ ਨੈਸ਼ਨਲ ਹਾਈਵੇ ਤੋਂ ਆਉਣ-ਜਾਣ ਵਾਲੇ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ ਹੋ ਸਕਦੀ ਹੈ ਵੱਡੀ ਪਰੇਸ਼ਾਨੀ
ਹਰਪ੍ਰੀਤ ਸੂਦਨ ਵੱਲੋਂ ਸਿਵਲ ਹਸਪਤਾਲ ਵਿਖੇ ਆਪਣਾ ਇਲਾਜ ਕਰਵਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਗਿਆ। ਸੂਦਨ ਨੇ ਸਿਵਲ ਹਸਪਤਾਲ ਦੇ ਡਾਕਟਰਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ।
ਇਹ ਵੀ ਪੜ੍ਹੋ- ਆਸਟਰੇਲੀਆ ਤੋਂ ਮੁੜ ਆਈ ਦੁਖਦਾਈ ਖ਼ਬਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
ਡਿਪਟੀ ਕਮਿਸ਼ਨਰ ਨੇ ਮੌਕੇ 'ਤੇ ਹੀ ਡਾਕਟਰਾਂ ਨੂੰ ਮਰੀਜ਼ਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਵੱਲੋਂ ਹਸਪਤਾਲ ਦੀ ਇਮਾਰਤ ਦਾ ਵੀ ਨਰੀਖਣ ਕੀਤਾ ਗਿਆ ਅਤੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਸਪਤਾਲ ਦੀ ਇਮਾਰਤ ਲਈ ਜੋ ਵੀ ਕੰਮ ਲੋੜੀਂਦੇ ਹਨ, ਉਨ੍ਹਾਂ ਦਾ ਖਾਕਾ ਤਿਆਰ ਕਰਕੇ ਦਿੱਤਾ ਜਾਵੇ ਤਾਂ ਜੋ ਸਰਕਾਰ ਪਾਸੋਂ ਫੰਡਾਂ ਦੀ ਮੰਗ ਕੀਤੀ ਜਾ ਸਕੇ। ਹਸਪਤਾਲ ਵਿਖੇ ਚੱਲ ਰਹੇ ਪ੍ਰਬੰਧਾਂ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।