ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

Friday, Oct 16, 2026 - 10:43 AM (IST)

ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਅੰਮ੍ਰਿਤਸਰ (ਨੀਰਜ)- ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਮਿੱਤਰ ਕੀੜੇ ਨਸ਼ਟ ਹੁੰਦੇ ਹਨ ਅਤੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ। ਇਸ ਤੋਂ ਪੈਦਾ ਹੋਣ ਵਾਲਾ ਜ਼ਹਿਰੀਲਾ ਧੂੰਆਂ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪਾਉਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇੱਕ ਟਨ ਪਰਾਲੀ ਸਾੜਨ ਨਾਲ ਲਗਭਗ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫਰ ਦਾ ਨੁਕਸਾਨ ਹੁੰਦਾ ਹੈ। 


author

Shivani Bassan

Content Editor

Related News