DC ਦਲਵਿੰਦਰਜੀਤ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ

Tuesday, Aug 19, 2025 - 05:49 PM (IST)

DC ਦਲਵਿੰਦਰਜੀਤ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ

ਗੁਰਦਾਸਪੁਰ(ਵਿਨੋਦ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਝੋਨੇ ਦੀ ਖਰੀਦ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਸੁਖਜਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਗੁਰਦਾਸਪੁਰ, ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਅਮਰੀਕ ਸਿੰਘ, ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਸਮੂਹ ਸਕੱਤਰ ਮਾਰਕਿਟ ਕਮੇਟੀ ਜ਼ਿਲ੍ਹੇ ਦੇ ਸਮੂਹ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਾਜ਼ਰ ਸਨ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਧੀ ਨੂੰ ਮਿਲ ਕੇ ਘਰ ਆ ਰਹੇ ਸੇਵਾਮੁਕਤ ਸੂਬੇਦਾਰ ਦੀ ਦਰਦਨਾਕ ਮੌਤ

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖ਼ਰੀਦ ਲਈ ਤਿਆਰੀਆਂ ਹੁਣ ਤੋਂ ਹੀ ਅਰੰਭ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੀਆਂ ਮੰਡੀਆਂ ਦੀ ਸਾਫ਼-ਸਫ਼ਾਈ, ਮੰਡੀਆਂ ਤੱਕ ਪਹੁੰਚ ਰਸਤੇ ਠੀਕ ਕਰਨ ਤੋਂ ਇਲਾਵਾ ਹੋਰ ਸਾਰੇ ਲੋੜੀਂਦੇ ਪ੍ਰਬੰਧ ਅਗੇਤੇ ਹੀ ਮੁਕੰਮਲ ਕਰ ਲੈਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿਚ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਖ਼ਰੀਦਿਆ ਜਾਣਾ ਹੈ, ਇਸ ਲਈ ਸਮੂਹ ਕਿਸਾਨ ਖ਼ਰੀਫ਼ ਸੀਜ਼ਨ 2025-26 ਦੌਰਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਫ਼ਸਲ ਵੇਚਣ ਸਮੇਂ ਕਿਸੇ ਤਰ੍ਹਾਂ ਦੀ ਔਂਕੜ ਪੇਸ਼ ਨਾ ਆਵੇ ਅਤੇ ਕਿਸਾਨਾਂ ਨੂੰ ਸਰਕਾਰ ਦੁਆਰਾ ਨਿਰਧਾਰਿਤ ਐੱਮ.ਐੱਸ.ਪੀ 2389/- ਰੁਪਏ ਪ੍ਰਤੀ ਕੁਵਿੰਟਲ ਮਿਲ ਸਕੇ।

ਇਹ ਵੀ ਪੜ੍ਹੋ- ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ! ਇਸ ਇਲਾਕੇ 'ਚੋਂ ਮਿਲੇ ਗ੍ਰਨੇਡ

ਮੀਟਿੰਗ ਦੌਰਾਨ ਆੜ੍ਹਤੀਆ ਵੱਲੋਂ ਆਪਣੇ ਕੁਝ ਸੁਝਾਅ ਜ਼ਿਲਾ ਪ੍ਰਸ਼ਾਸਨ ਨੂੰ ਦਿੱਤੇ ਗਏ, ਜਿਸ ’ਤੇ ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਝੋਨੇ ਦੀ ਖ਼ਰੀਦ ਦੌਰਾਨ ਕਿਸੇ ਵੀ ਕਿਸਾਨ ਤੇ ਆੜ੍ਹਤੀਏ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਜ਼ਿਲਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ 768865 ਐੱਮ.ਟੀ ਹੋਈ ਅਤੇ ਖ਼ਰੀਫ਼ ਸੀਜ਼ਨ 2025-26 ਦੌਰਾਨ ਵੀ ਲਗਭਗ 768865 ਐੱਮ.ਟੀ ਝੋਨੇ ਦੀ ਖ਼ਰੀਦ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 92 ਮੰਡੀਆਂ ਹਨ ਅਤੇ ਇਸ ਤੋਂ ਇਲਾਵਾ ਸਬ ਮੰਡੀ ਯਾਰਡ ਵੀ ਲੋੜ ਪੈਣ ’ਤੇ ਬਣਾਏ ਜਾਣਗੇ।

ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖ਼ਬਰੀ! 20, 21 ਤੇ 22 ਅਗਸਤ ਨੂੰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News