DC ਦਲਵਿੰਦਰਜੀਤ ਸਿੰਘ ਨੇ ਦਾਣਾ ਮੰਡੀ ਗੁਰਦਾਸਪੁਰ ''ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

Tuesday, Apr 15, 2025 - 04:49 PM (IST)

DC ਦਲਵਿੰਦਰਜੀਤ ਸਿੰਘ ਨੇ ਦਾਣਾ ਮੰਡੀ ਗੁਰਦਾਸਪੁਰ ''ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਗੁਰਦਾਸਪੁਰ (ਹਰਮਨ)- ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਵਿਖੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਸੀਜ਼ਨ ਦੌਰਾਨ ਪਿੰਡ ਬਾਹੀਆਂ ਦੇ ਕਿਸਾਨ ਹਰਵੰਤ ਸਿੰਘ ਸਭ ਤੋਂ ਪਹਿਲਾਂ ਦਾਣਾ ਮੰਡੀ ਗੁਰਦਾਸਪੁਰ ਵਿੱਚ ਕਣਕ ਦੀ ਫ਼ਸਲ ਵੇਚਣ ਲੈ ਕੇ ਆਏ ਸਨ ਅਤੇ ਖ਼ਰੀਦ ਏਜੰਸੀ ਦੇ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਉਸ ਦੀ ਕਣਕ ਦੀ ਫ਼ਸਲ ਨੂੰ ਖ਼ਰੀਦਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨ ਹਰਵੰਤ ਸਿੰਘ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਕਿਸਾਨ ਨੂੰ 24 ਘੰਟੇ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇ।

ਇਸ ਮੌਕੇ ‌ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਾਣਾ ਮੰਡੀ ਗੁਰਦਾਸਪੁਰ ਵਿੱਚ ਕਣਕ ਦੀ ਖ਼ਰੀਦ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਕਣਕ ਵੇਚਣ ਆਉਣ ਵਾਲੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਕਿਸਾਨਾਂ ਦੀ ਫ਼ਸਲ ਬਿਨਾਂ ਕਿਸੇ ਦੇਰੀ ਖ਼ਰੀਦ ਕੇ 24 ਘੰਟੇ ਦੇ ਅੰਦਰ ਉਨ੍ਹਾਂ ਨੂੰ ਅਦਾਇਗੀ ਕੀਤੀ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ 18 ਤਰੀਖ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਤੇ ਕਾਲਜ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6.68 ਲੱਖ ਐੱਮ.ਟੀ. ਕਣਕ ਦੀ ਫ਼ਸਲ ਆਉਣ ਦੀ ਸੰਭਾਵਨਾ ਹੈ ਅਤੇ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਲਈ 92 ਮੰਡੀਆਂ ਬਣਾਈਆਂ ਗਈਆਂ ਹਨ, ਜਦਕਿ 2 ਆਰਜ਼ੀ ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖ਼ਰੀਦ ਸਬੰਧੀ ਹੋਰ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਸਫ਼ਾਈ. ਬਿਜਲੀ, ਪਾਣੀ, ਛਾਂ, ਬਾਥਰੂਮ ਆਦਿ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਦੀ ਪੂਰੀ ਤਰ੍ਹਾਂ ਪੱਕਣ 'ਤੇ ਹੀ ਕਟਾਈ ਕਰਨ ਤਾਂ ਜੋ ਮੰਡੀ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ `ਤੇ ਖ਼ਰੀਦਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ-  ਔਰਤ ਨੇ ਪ੍ਰੇਮੀ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਿਆ ਸੀ ਪਤੀ, cctv ਤੋਂ ਹੋਇਆ ਰੂਹ ਕੰਬਾਊ ਮੌਤ ਦਾ ਖੁਲਾਸਾ

ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ. ਜਸਪਾਲ ਸਿੰਘ, ਸੈਕਟਰੀ ਮਾਰਕਿਟ ਕਮੇਟੀ ਗੁਰਦਾਸਪੁਰ ਸ੍ਰੀ ਵਿਜੇ ਕੁਮਾਰ, ਏ.ਐੱਫ.ਐੱਸ.ਓ. ਸ. ਕਮਲਜੀਤ ਸਿੰਘ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News