DC ਨੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ 57 ਸਵੈ-ਸਹਾਇਤਾ ਸਮੂਹਾਂ ਨੂੰ ਵੰਡੇ ਕਰਜੇ ਲਈ ਮਨਜ਼ੂਰੀ ਪੱਤਰ
Monday, Dec 18, 2023 - 04:21 PM (IST)
ਤਰਨਤਾਰਨ (ਰਮਨ)- ਆਜੀਵਿਕਾ-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ. ਐੱਸ. ਆਰ. ਐੱਲ. ਐੱਮ) ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਸਾਂਝਾ ਚਲਾਇਆ ਜਾ ਰਿਹਾ ਮਿਸ਼ਨ ਹੈ। ਇਹ ਗਰੀਬੀ ਨੂੰ ਜੜ੍ਹੋ ਪੁੱਟਣ ਲਈ ਇਕ ਮਿਸ਼ਨ ਦੇ ਰੂਪ ਵਿਚ ਸ਼ੁਰੂ ਹੋਇਆ ਪ੍ਰੋਗਰਾਮ ਹੈ। ਇਸ ਮਿਸ਼ਨ ਅਧੀਨ ਗਰੀਬ ਪਰਿਵਾਰ ਦੀਆਂ ਔਰਤਾਂ ਵਲੋਂ ਸਵੈ ਸਹਾਇਤਾ ਸਮੂਹ ਬਣਾ ਕੇ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਵੱਖ-ਵੱਖ ਧੰਦੇ ਅਪਣਾਏ ਜਾਂਦੇ ਹਨ। ਇਸ ਮਿਸ਼ਨ ਅਧੀਨ ਬੈਂਕਾਂ ਵਲੋਂ ਸਵੈ ਸਹਾਇਤਾ ਸਮੂਹਾਂ ਨੂੰ ਘੱਟ ਵਿਆਜ਼ ਦਰਾਂ ਤੋਂ ਕਰਜ਼ੇ ਦਿੱਤੇ ਜਾਂਦੇ ਹਨ ਅਤੇ ਔਰਤਾਂ ਨੂੰ ਸਵੈ ਨਿਰਭਰ ਬਣਾਇਆ ਜਾਂਦਾ ਹੈ। ਇਸ ਮਿਸ਼ਨ ਅਧੀਨ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਵਰਗ ਨਾਲ ਸਬੰਧਿਤ ਗਰੀਬ ਪਰਿਵਾਰ ਦੀਆਂ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾਂਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਛੇ ਜ਼ਿਲ੍ਹਿਆਂ 'ਚ ਧੁੰਦ ਦਾ ਕਹਿਰ, 23 ਦਸੰਬਰ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ
ਇਸ ਮਿਸ਼ਨ ਅਧੀਨ ਜ਼ਿਲ੍ਹਾ ਪੇਂਡੂ ਵਿਕਾਸ ਭਵਨ ਤਰਨਤਾਰਨ ਵਿਖੇ ਲੋਨ ਮੇਲਾ ਲਗਾਇਆ ਗਿਆ। ਇਸ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਤਰਨਤਾਰਨ ਸੰਦੀਪ ਕੁਮਾਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਲੋਨ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਤਰਨਤਾਰਨ ਵਲੋਂ 57 ਸਵੈ-ਸਹਾਇਤਾ ਸਮੂਹਾਂ ਨੂੰ ਕੈਸ਼ ਕ੍ਰੈਡਿਟ ਲਿਮਟ 3,42,00,000 ਰੁਪਏ (ਤਿੰਨ ਕਰੋੜ ਬਤਾਲੀ ਲੱਖ) ਦੇ ਕਰਜ਼ੇ ਲਈ ਮਨਜ਼ੂਰੀ ਪੱਤਰ ਵੰਡੇ ਗਏ ਅਤੇ 51 ਸਵੈ ਸਹਾਇਤਾ ਸਮੂਹਾਂ ਨੂੰ 30-30 ਹਜ਼ਾਰ ਰੁਪਏ ਦੇ ਰਿਵਾਲਵਿੰਗ ਫੰਡ ਤਕਸੀਮ ਕੀਤੇ। ਜਿਸ ਨਾਲ ਪੇਂਡੂ ਖੇਤਰ ਦੀਆਂ ਔਰਤਾਂ ਆਪਣੇ ਸਵੈ ਰੋਜ਼ਗਾਰ ਦੇ ਧੰਦੇ ਸ਼ੁਰੂ ਕਰਕੇ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣਗੀਆਂ।
ਇਹ ਵੀ ਪੜ੍ਹੋ- ਪੰਜਾਬੀ ਨੌਜਵਾਨ ਦੀ ਦੁਬਈ ’ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ
ਇਸ ਮੌਕੇ ’ਤੇ ਡਿਪਟੀ ਕਮਿਸ਼ਨਰ ਵਲੋਂ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜੋ ਕਰਜ਼ੇ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ, ਇਸ ਕਰਜ਼ੇ ਨਾਲ ਸਵੈ-ਸਹਾਇਤਾ ਸਮੂਹ ਦੇ ਮੈਂਬਰਾਂ ਵਲੋਂ ਆਪਣਾ ਕਾਰੋਬਾਰ ਸ਼ੁਰੂ ਕੀਤਾ ਜਾਵੇ। ਜਿਸ ਨਾਲ ਉਹ ਗਰੀਬੀ ਰੇਖਾ ਤੋਂ ਉੱਪਰ ਉੱਠ ਸਕਣ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਸਹੀ ਤਰੀਕੇ ਨਾਲ ਕਰ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਪੀ. ਸੀ. ਐੱਸ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8