DC ਗੁਰਦਾਸਪੁਰ ਤੇ SSP ਬਟਾਲਾ ਵਲੋਂ ਬਟਾਲਾ, ਘੁਮਾਣ ਅਤੇ ਕਾਦੀਆਂ ਖੇਤਰ ਦਾ ਦੌਰਾ, ਕਿਸਾਨਾਂ ਨੂੰ ਕੀਤੀ ਇਹ ਅਪੀਲ
Thursday, Oct 22, 2026 - 01:34 PM (IST)
ਬਟਾਲਾ (ਮਠਾਰੂ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਫੀਲਡ ਵਿੱਚ ਰਹੇ ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਬੇਲਰ ਨਾਲ ਗੱਠਾਂ ਬਣਾਉਣ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਈ ਜਾਵੇ। ਡਿਪਟੀ ਕਮਿਸ਼ਨਰ, ਆਦਿਤਿਆ ਉੱਪਲ ਅਤੇ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਵਲੋਂ ਬਟਾਲਾ, ਘੁਮਾਣ ਅਤੇ ਕਾਦੀਆਂ ਖੇਤਰ ਦਾ ਦੌਰਾ ਕੀਤਾ ਗਿਆ ਤੇ ਕਿਸਾਨਾਂ ਨੂੰ ਮਿਲਕੇ ਪਰਾਲੀ ਪ੍ਰਬੰਧਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਜ਼ਿਲ੍ਹੇ ਵਿੱਚ ਲੋਂੜੀਦੀ ਮਸ਼ੀਨਰੀ ਉਪਲੱਬਧ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਸ ਵਿਭਾਗ ਸ਼ਾਮਲ ਹੈ, ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੇ ਹਨ।
ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡਾਂ ਦੇ ਕਿਸਾਨਾਂ ਨਾਲ ਨੂੰ ਪਰਾਲੀ ਨਾ ਸਾੜਨ ਤੇ ਪਰਾਲੀ ਪ੍ਰਬੰਧਨ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨਾਂ ਵਲੋਂ ਪਰਾਲੀ ਨਾ ਸਾੜਨ ਲਈ ਜਿਲ੍ਹਾ ਪਰਸ਼ਾਸਨ ਨਾਲ ਸਹਿਯੋਗ ਕਰਨ ਦਾ ਯਕੀਨ ਵੀ ਦਿਵਾਇਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਬਹੁਤਾਤ ਪਿੰਡਾਂ ਵਿੱਚ ਅਗਾਂਹਵਧੂ ਕਿਸਾਨ ਹਨ, ਜਿਨ੍ਹਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ ਅਤੇ ਉਨ੍ਹਾਂ ਵਲੋਂ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਦੂਜੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨਾਲ ਪੂਰਨ ਸਹਿਯੋਗ ਕਰ ਰਿਹਾ ਹੈ ਅਤੇ ਜੇਕਰ ਫਿਰ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਮਜਬੂਰਨ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤਹਿਤ ਕਾਰਵਾਈ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ ਅਤੇ ਪਰਾਲੀ/ਨਾੜ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ, ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਮਾਨਵਤਾ ਦੀ ਭਲਾਈ ਲਈ, ਪਰਾਲੀ/ਨਾੜ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸ.ਡੀ.ਐੱਮ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 98781-66525 ''ਤੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ- ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
