ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਫ਼ੈਲਾਉਣ ਵਾਲਿਆਂ ਨੂੰ ਪਠਾਨਕੋਟ ਦੇ DC ਹਰਬੀਰ ਸਿੰਘ ਨੇ ਦਿੱਤੀ ਸਖ਼ਤ ਚਿਤਾਵਨੀ
Thursday, May 04, 2023 - 12:45 PM (IST)
ਪਠਾਨਕੋਟ (ਆਦਿਤਿਆ)- ਪਠਾਨਕੋਟ ਦੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਸੋਸ਼ਲ ਮੀਡੀਆ, ਵੈੱਬ ਚੈਨਲਾਂ ਨੂੰ ਬੇਬੁਨਿਆਦ ਅਫ਼ਵਾਹਾਂ ਨੂੰ ਖ਼ਬਰਾਂ ਦੇ ਰੂਪ ਵਿੱਚ ਫੈਲਾਉਣ ਤੋਂ ਵਰਜ਼ਦਿਆਂ ਚਿਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪਾਕਿ ਜੇਲ੍ਹ ’ਚ ਬੰਦ ਭਾਰਤੀ ਕੈਦੀ ਦੀ ਹੋਈ ਮੌਤ, ਮ੍ਰਿਤਕ ਦੇਹ ਨੂੰ ਲਿਆਂਦਾ ਵਤਨ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਵਾਰ ਸੋਸ਼ਲ ਮੀਡੀਆ, ਵੈੱਬ ਚੈਨਲ ਬੇਬੁਨਿਆਦ ਅਫ਼ਵਾਹਾਂ ਨੂੰ ਖ਼ਬਰਾਂ ਦੇ ਰੂਪ ਵਿੱਚ ਫ਼ੈਲਾ ਦਿੰਦੇ ਹਨ ਅਤੇ ਫ਼ਰਜ਼ੀ ਖ਼ਬਰਾਂ ਦਾ ਸਮਰਥਨ ਵੀ ਕਰਦੇ ਹਨ। ਇਹ ਝੂਠੀਆਂ ਖ਼ਬਰਾਂ ਜ਼ਿਆਦਾਤਰ ਸਪੱਸ਼ਟ ਤੱਥਾਂ ਅਤੇ ਮੁੱਦੇ ਦੀ ਅਸਲ ਤਸਵੀਰ ਨੂੰ ਸਾਹਮਣੇ ਨਹੀਂ ਰੱਖਦੀਆਂ, ਜਿਸ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਕੀਤੇ ਚੰਗੇ ਵਿਕਾਸ ਕਾਰਜਾਂ ਨੂੰ ਨਕਾਰਾਤਮਕ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਜਾਅਲੀ ਖ਼ਬਰਾਂ ਨੂੰ ਸਮੇਂ ਸਿਰ ਨੱਥ ਪਾਉਣ ਲਈ ਸਖ਼ਤ ਅਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਫ਼ਰਜ਼ੀ ਖਬਰਾਂ ਵਿਰੁੱਧ ਨਿਯਮਤ ਤੌਰ ‘ਤੇ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅਜਿਹੀਆਂ ਸੂਚਨਾਵਾਂ, ਨਿੱਜੀ ਹਿੱਤਾਂ ਵਾਲੀਆਂ ਸੰਸਥਾਵਾਂ ਨੂੰ ਰਾਜ ਸਰਕਾਰ ਦੇ ਚੱਲ ਰਹੇ ਵਿਕਾਸ ਦੇ ਏਜੰਡੇ ਵਿੱਚ ਵਿਘਨ ਪਾਉਣ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ- ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਵੱਡੀ ਗਿਣਤੀ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ
ਡਿਪਟੀ ਕਮਿਸ਼ਨਰ ਨੇ ਮੁੱਖ ਧਾਰਾ ਦੇ ਅਖ਼ਬਾਰਾਂ, ਚੈਨਲਾਂ ਅਤੇ ਹੋਰ ਮੀਡੀਆ ਮਾਧਿਅਮ ਨਾਲ ਜੁੜੇ ਪੱਤਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੇਬੁਨਿਆਦ ਅਫ਼ਵਾਹਾਂ ਫੈਲਾਉਣ ਵਾਲੇ ਅਜਿਹੇ ਸੋਸ਼ਲ ਮੀਡੀਆ ਵੈੱਬ ਚੈਨਲਾਂ ਨੂੰ ਨੱਥ ਪਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।