ਦੀਨਾਨਗਰ ਦੇ ਪਿੰਡ ਮਰਾੜਾ ਵਿਖੇ ਰੇਤ ਦੀ ਮਾਈਨਿੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਟੀਮਾਂ ਦਾ ਗਠਨ

Tuesday, Oct 28, 2025 - 04:18 PM (IST)

ਦੀਨਾਨਗਰ ਦੇ ਪਿੰਡ ਮਰਾੜਾ ਵਿਖੇ ਰੇਤ ਦੀ ਮਾਈਨਿੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਟੀਮਾਂ ਦਾ ਗਠਨ

ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਮਰਾੜਾ ਵਿਖੇ ਪਿਛਲੇ ਦਿਨੀਂ ਲੋਕਾਂ ਵੱਲੋਂ ਰੋਡ ਜਾਮ ਕਰਕੇ ਧਰਨਾ ਦਿੱਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜਿਸ ਦਾ ਖੇਤ ਉਸਦੀ ਰੇਤ ਮੁਹਿੰਮ ਤਹਿਤ ਰੇਤ ਮਾਫੀਆ ਵੱਲੋਂ ਰਾਵੀ ਦਰਿਆ ਵਿੱਚੋਂ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ, ਜਿਸ ਤੋਂ ਉਪਰੰਤ ਅੱਜ ਐਕਸ਼ਨ ਲੈਂਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉਪਲ ਨੇ ਗੁਰਦਾਸਪੁਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਹੁਣ ਫਿਰ ਤੋਂ ਚੱਲੇਗੀ ਇਹ ਐਕਸਪ੍ਰੈੱਸ

ਇਸ ਮੌਕੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫੀਆ ਵਿਰੁੱਧ ਵੱਡੀ ਕਾਰਵਾਈ ਕੀਤੀ ਜਾਵੇਗੀ, ਅਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਪੂਰੇ ਇਲਾਕੇ ਅੰਦਰ ਇਸ ਨੂੰ ਨੱਥ ਪਾਉਣ ਲਈ ਸ਼ਿਕੰਜਾ ਕੱਸਿਆ ਜਾਵੇਗਾ ਉਨ੍ਹਾਂ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਬਾਰੇ ਜਨਤਾ ਦੀਆਂ ਚਿੰਤਾਵਾਂ ਦਾ ਜਵਾਬ ਦਿੰਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਨੇ ਜਾਂਚ ਲਈ ਟੀਮਾਂ ਦਾ ਗਠਨ ਕੀਤਾ। ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ ਪੂਰੀ ਨਿਗਰਾਨੀ ਰੱਖੀ ਜਾਵੇਗੀ ਅਤੇ ਜੋ ਵੀ ਇਸ ਨਾਜਾਇਜ਼ ਧੰਦੇ ਨਾਲ ਲੋਕ ਜੁੜੇ ਹੋਣਗੇ।ਉਨ੍ਹਾਂ ਵਿਰੁੱਧ ਪੂਰੀ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ ।

ਇਹ ਵੀ ਪੜ੍ਹੋ-  ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼: ਠੰਡੀਆਂ ਹਵਾਵਾਂ ਨੇ ਦਿੱਤੀ ਦਸਤਕ, ਅਗਲੇ ਦਿਨਾਂ 'ਚ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News