ਗੁਰਦਾਸਪੁਰ ''ਚ ਹੜ੍ਹ ਪ੍ਰਭਾਵਤ ਖ਼ੇਤਰਾਂ ਦੀ ਤਾਜ਼ਾ ਸਥਿਤੀ ਬਾਰੇ DC ਹਿਮਾਂਸ਼ੂ ਅਗਰਵਾਲ ਦਾ ਬਿਆਨ

Thursday, Aug 17, 2023 - 10:43 AM (IST)

ਗੁਰਦਾਸਪੁਰ ''ਚ ਹੜ੍ਹ ਪ੍ਰਭਾਵਤ ਖ਼ੇਤਰਾਂ ਦੀ ਤਾਜ਼ਾ ਸਥਿਤੀ ਬਾਰੇ DC ਹਿਮਾਂਸ਼ੂ ਅਗਰਵਾਲ ਦਾ ਬਿਆਨ

ਗੁਰਦਾਸਪੁਰ (ਹਰਮਨ, ਵਿਨੋਦ)- ਬੀਤੇ ਦਿਨ ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ’ਚ ਧੁੱਸੀ ਬੰਨ੍ਹ ’ਚ ਪਾੜ ਪੈਣ ਕਰ ਕੇ ਨੀਵੇਂ ਇਲਾਕਿਆਂ ਅਤੇ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਵਿੱਚ ਪਾਣੀ ਭਰ ਗਿਆ ਸੀ। ਇਸ ਤੋਂ ਪਹਿਲਾਂ ਕਿ ਹਾਲਾਤ ਵਿਗੜਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਗਾਹ ਕਰ ਕੇ ਕੱਲ੍ਹ ਤੋਂ ਹੀ ਬਚਾਅ ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਸਨ।

ਇਹ ਵੀ ਪੜ੍ਹੋ- ਦੋਸਤੀ ਦੀ ਮਿਸਾਲ, ਦੋਸਤ ਦਾ ਵੱਢਿਆ ਗਿਆ ਸੀ ਹੱਥ, ਹੁਣ ਆਪਣਾ ਹੱਥ ਵੱਢ ਕੇ ਲਗਵਾਏਗਾ ਯਾਰ ਦੇ ਗੁੱਟ ਨੂੰ

ਪੌਂਗ ਡੈਮ 'ਚੋਂ ਪਾਣੀ ਦੀ ਨਿਕਾਸੀ ਘਟਾਏ ਜਾਣ ਤੋਂ ਬਾਅਦ ਦਰਿਆ ਬਿਆਸ 'ਚ ਪਾਣੀ ਦਾ ਪੱਧਰ ਘੱਟ ਗਿਆ ਹੈ, ਇਸ ਤੋਂ ਬਾਅਦ ਹੜ੍ਹ ਪ੍ਰਭਾਵਤ ਖ਼ੇਤਰਾਂ 'ਚ ਵੀ ਪਾਣੀ ਘੱਟ ਹੋਇਆ ਹੈ। ਬੀਤੀ ਕੱਲ੍ਹ ਦੇਰ ਸ਼ਾਮ ਤੱਕ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸਹਾਇਕ ਰਾਹਤ ਟੀਮਾਂ ਵੱਲੋਂ 500 ਵਿਅਕਤੀਆਂ ਨੂੰ ਰੈਸਕਿਊ ਕੀਤਾ ਗਿਆ ਸੀ। ਹੜ੍ਹਾਂ 'ਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਅੱਜ ਵੀ ਅਭਿਆਨ ਜਾਰੀ ਰਹੇਗਾ।

PunjabKesari

ਇਹ ਵੀ ਪੜ੍ਹੋ-  40 ਲੱਖ ਦਾ ਪੀਤਾ ਚਿੱਟਾ! ਨਸ਼ੇ ਦੀ ਲੱਤ ਲਈ ਹੱਥ ਅੱਡਣੇ ਪਏ ਤਾਂ ਆਈ ਸੋਝੀ, ਹੁਣ ਲੋਕਾਂ ਲਈ ਬਣਿਆ ਮਿਸਾਲ

ਇਸ ਦੌਰਾਨ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਸਥਾਪਤ ਕੀਤੇ ਗਏ ਰੀਲੀਫ ਸੈਂਟਰ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਕਿਸੇ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਜੇਕਰ ਕਿਸੇ ਨੂੰ ਮਦਦ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਰੀ ਤੌਰ 'ਤੇ ਮਦਦ ਪਹੁੰਚਾਈ ਜਾਵੇਗੀ।

ਇਹ ਵੀ ਪੜ੍ਹੋ :  ਰਾਤ ਦੇ ਹਨ੍ਹੇਰੇ 'ਚ ਵੱਡੀ ਵਾਰਦਾਤ, ਕਾਂਗਰਸੀ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਸ, ਐੱਨ.ਡੀ.ਆਰ.ਐੱਫ, ਭਾਰਤੀ ਫ਼ੌਜ ਅਤੇ ਬੀ.ਐੱਸ.ਐੱਫ ਦੇ ਸਹਿਯੋਗ ਨਾਲ ਪੁਰਾਣਾ ਸ਼ਾਲਾ ਦੇ ਹੜ੍ਹ ਪ੍ਰਭਾਵਤ ਖ਼ੇਤਰ ਵਿੱਚ ਰਾਹਤ ਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਰਾਹਤ ਟੀਮਾਂ ਵੱਲੋਂ ਜਿਥੇ ਹੜ੍ਹਾਂ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ, ਉੱਥੇ ਨਾਲ ਹੀ ਲੋਕਾਂ ਨੂੰ ਖਾਣ-ਪੀਣ ਅਤੇ ਹੋਰ ਲੋੜ ਦਾ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਰਾਹਤ ਕਾਰਜਾਂ ਵਿੱਚ ਸਥਾਨਕ ਲੋਕ ਅਤੇ ਸਮਾਜ ਸੇਵੀ ਜਥੇਬੰਦੀਆਂ ਵੀ ਪੂਰਾ ਸਹਿਯੋਗ ਕਰ ਰਹੀਆਂ ਹਨ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਘਟਨਾ: ਸੁੱਖਾਂ ਸੁੱਖ ਮੰਗਿਆ 3 ਸਾਲਾ ਪੁੱਤ ਸ਼ਰੇਆਮ ਅਗਵਾ, ਅਲਰਟ ਜਾਰੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News