DC ਹਿਮਾਂਸ਼ੂ ਅਗਰਵਾਲ ਨੇ ਹੜ੍ਹ ਪ੍ਰਭਾਵਤ ਖੇਤਰਾਂ ਦਾ ਕੀਤਾ ਦੌਰਾ, ਦਿੱਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ

Friday, Aug 18, 2023 - 01:55 PM (IST)

DC ਹਿਮਾਂਸ਼ੂ ਅਗਰਵਾਲ ਨੇ ਹੜ੍ਹ ਪ੍ਰਭਾਵਤ ਖੇਤਰਾਂ ਦਾ ਕੀਤਾ ਦੌਰਾ, ਦਿੱਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ

ਦੀਨਾਨਗਰ (ਵਿਨੋਦ,ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਤ ਖ਼ੇਤਰ ਦੇ ਵਸਨੀਕਾਂ ਲਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਸਥਾਪਤ ਕੀਤੇ ਰਾਹਤ ਕੇਂਦਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੁਰਾਣਾ ਸ਼ਾਲਾ ਦੇ ਇਸ ਰਾਹਤ ਕੇਂਦਰ ਵਿੱਚ ਔਰਤਾਂ, ਬੱਚਿਆਂ ਸਮੇਤ ਕੁੱਲ 37 ਵਿਅਕਤੀ ਰੁੱਕੇ ਹੋਏ ਹਨ, ਜਿਨ੍ਹਾਂ ਦੀ ਹਰ ਸਹੂਲਤ ਦਾ ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਖ਼ਿਆਲ ਰੱਖਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ 'ਚ ਵੱਡੀ ਵਾਰਦਾਤ, ਨਿਹੰਗ ਸਿੰਘਾਂ ਦੇ ਬਾਣੇ 'ਚ ਰਹਿ ਰਹੇ ਵਿਅਕਤੀ ਵੱਲੋਂ ਨੌਜਵਾਨ ਦਾ ਕਤਲ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਹਤ ਕੈਂਪ ਵਿੱਚ ਰਹਿ ਰਹੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦਾ ਹਾਲ ਜਾਣਿਆ । ਇਸ ਮੌਕੇ ਉਨ੍ਹਾਂ ਰਾਹਤ ਕੈਂਪ ਵਿੱਚ ਰੁੱਕੀਆਂ ਬੀਬੀਆਂ ਨਾਲ ਗੱਲ ਕਰਦੇ ਹੋਏ ਡੀ.ਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੀ ਘੜ੍ਹੀ ਵਿੱਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਰਾਹਤ ਕੈਂਪ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦੀ ਹੀ ਹਾਲਾਤ ਆਮ ਵਰਗੇ ਹੋ ਜਾਣਗੇ ਅਤੇ ਇਹ ਸਾਰੇ ਪਰਿਵਾਰ ਦੁਬਾਰਾ ਆਪਣੇ ਘਰਾਂ ਨੂੰ ਚਲੇ ਜਾਣਗੇ।

PunjabKesari

ਇਹ ਵੀ ਪੜ੍ਹੋ- ਭਾਰਤੀ ਫ਼ੌਜ ਨੂੰ ਸਲਾਮ, ਗੁਰਦਾਸਪੁਰ 'ਚ ਹੜ੍ਹ ਦੌਰਾਨ 15 ਦਿਨ ਦੇ ਬੱਚੇ ਨੂੰ ਕੀਤਾ ਗਿਆ ਰੈਸਕਿਊ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਹਤ ਕੈਂਪ ਵਿੱਚ ਰੁਕੇ ਹੋਏ ਪਰਿਵਾਰਾਂ ਦੀ ਹਰ ਸਹੂਲਤ ਦਾ ਖ਼ਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿੰਨੇ ਟਾਈਮ ਖਾਣਾ ਦੇਣ ਤੋਂ ਇਲਾਵਾ ਚਾਹ-ਪਾਣੀ ਆਦਿ ਵੀ ਦਿੱਤਾ ਜਾ ਰਿਹਾ ਹੈ। ਬਿਜਲੀ ਪਾਣੀ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਥੇ ਵਿਸ਼ੇਸ਼ ਤੌਰ ’ਤੇ ਸਿਹਤ ਵਿਭਾਗ ਅਤੇ ਭਾਰਤੀ ਫੌਜ ਵੱਲੋਂ ਆਪਣੇ ਮੈਡੀਕਲ ਰੂਮ ਸਥਾਪਤ ਕੀਤੇ ਗਏ ਹਨ ਤਾਂ ਜੋ ਲੋੜ ਪੈਣ ’ਤੇ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ।

ਇਹ ਵੀ ਪੜ੍ਹੋ- ਪਾਕਿਸਤਾਨ ਸਰਕਾਰ ਸਿੱਖ ਭਾਈਚਾਰੇ ਦੇ ਦੋ ਸਿੱਖਾਂ ਨੂੰ ਕੌਮੀ ਸਨਮਾਨ ਨਾਲ ਕਰੇਗੀ ਸਨਮਾਨਿਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News