DC ਹਿਮਾਂਸ਼ੂ ਨੇ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

Tuesday, Jul 04, 2023 - 06:19 PM (IST)

DC ਹਿਮਾਂਸ਼ੂ ਨੇ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਗੁਰਦਾਸਪੁਰ (ਵਿਨੋਦ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਮਕੌੜਾ ਪੱਤਣ ਤੋਂ ਪਾਰ ਬਲਜ ਏਰੀਏ ਦੇ ਵਿਕਾਸ ਸਬੰਧੀ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਰਾਵੀ ਦਰਿਆ ਤੋਂ ਪਾਰ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਉਨ੍ਹਾਂ ਨੂੰ ਹਰ ਮਹੀਨੇ ਪੇਸ਼ ਜਾਵੇ।

ਇਹ ਵੀ ਪੜ੍ਹੋ- ਨੌਜਵਾਨ ਕੁੜੀ 'ਤੇ ਥਰਡ ਡਿਗਰੀ ਦਾ ਤਸ਼ੱਦਦ, ਗੁਪਤ ਅੰਗ 'ਤੇ ਲਾਇਆ ਕਰੰਟ, ਹੈਰਾਨ ਕਰੇਗਾ ਪੂਰਾ ਮਾਮਲਾ

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਮਕੌੜਾ ਪੱਤਣ ਉੱਪਰ ਪੁਲ ਬਣਾਉਣ ਦੀਆਂ ਮਨਜ਼ੂਰੀ ਲਗਭਗ ਮਿਲ ਗਈਆਂ ਹਨ ਅਤੇ ਪੁਲ ਦੀ ਡਰਾਇੰਗ ਵੀ ਮਨਜ਼ੂਰ ਹੋ ਗਈ ਹੈ। ਹੁਣ ਅਗਲੀ ਕਾਰਵਾਈ ਪੁਲ ਲਈ ਜ਼ਮੀਨ ਐਕਵਾਇਰ ਕਰਨ ਦੀ ਹੈ, ਜਿਸ ਸਬੰਧੀ ਜਲਦ ਹੀ ਕਾਰਵਾਈ ਆਰੰਭ ਕਰ ਦਿੱਤੀ ਜਾਵੇਗੀ। ਇਸ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਕੇ ਪੁਲ ਦੇ ਨਿਰਮਾਣ ਨੂੰ ਸ਼ੁਰੂ ਕਰਨ ਲਈ ਰਾਹ ਪੱਧਰਾਂ ਕੀਤਾ ਜਾਵੇ ਤਾਂ ਜੋ ਰਾਵੀ ਦਰਿਆ ਤੋਂ ਪਾਰ ਦੇ ਲੋਕਾਂ ਨੂੰ ਸੜਕੀ ਰਸਤੇ ਜੋੜਿਆ ਜਾ ਸਕੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ ’ਤੇ ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਯਤਨ ਕਰਨ।

ਇਹ ਵੀ ਪੜ੍ਹੋ-  ਹੁਸ਼ਿਆਰਪੁਰ 'ਚ ਚੱਲੀਆਂ ਤਾਬੜਤੋੜ ਗੋਲ਼ੀਆਂ, ਪੈਟਰੋਲ ਪੰਪ ਦਾ ਮੁਲਾਜ਼ਮ ਗੰਭੀਰ ਜ਼ਖ਼ਮੀ (ਵੀਡੀਓ)

ਮੀਟਿੰਗ ਦੌਰਾਨ ਦੱਸਿਆ ਕਿ ਮਕੌੜਾ ਪੱਤਣ ਉੱਪਰ ਇਕ ਵੱਡਾ ਬੇੜਾ ਅਤੇ ਇਕ ਬੇੜੀ ਲਗਾ ਦਿੱਤੀ ਗਈ ਹੈ, ਜਿਸ ਰਾਹੀਂ ਲੋਕਾਂ ਨੂੰ ਰਾਵੀ ਦਰਿਆ ਪਾਰ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮਕੌੜਾ ਪੱਤਣ ਉੱਪਰ ਇਕ ਹੋਰ ਬੇੜੀ ਮੁਹੱਈਆ ਕਰਵਾਈ ਜਾਵੇਗੀ। ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਨੂੰ ਮੋਬਾਇਲ ਨੈੱਟਵਰਕ ਨਾਲ ਜੋੜਨ ਲਈ ਵੀ ਜ਼ਿਲਾ ਪ੍ਰਸ਼ਾਸਨ ਵੱਲੋਂ ਯਤਨ ਕੀਤੇ ਜਾ ਰਹੇ ਹਨ। ਜੀ. ਐੱਮ. ਜ਼ਿਲਾ ਉਦਯੋਗ ਕੇਂਦਰ ਸੁਖਪਾਲ ਸਿੰਘ ਨੇ ਦੱਸਿਆ ਕਿ ਦਰਿਆ ਤੋਂ ਪਾਰ 21 ਪਿੰਡਾਂ ਨੂੰ ਮੋਬਾਇਲ ਨੈੱਟਵਰਕ ਮੁਹੱਈਆ ਕਰਵਾਇਆ ਜਾਣਾ ਹੈ ਅਤੇ ਇਸ ਲਈ ਜੀਓ ਮੋਬਾਇਲ ਨੈੱਟਵਰਕ ਕੰਪਨੀ ਵੱਲੋਂ ਯਤਨ ਆਰੰਭੇ ਗਏ ਹਨ।

ਇਹ ਵੀ ਪੜ੍ਹੋ- ਵਿਆਹੁਤਾ ਨੂੰ ਧਮਕਾਉਣ ਲਈ ਵਿਅਕਤੀ ਨੇ ਪਾਈ ਪੁਲਸ ਦੀ ਵਰਦੀ, ਹਥਿਆਰਾਂ ਨਾਲ ਭੇਜਦਾ ਸੀ ਤਸਵੀਰਾਂ

ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੀ 20 ਤਰੀਕ ਤੱਕ ਦਰਿਆ ਪਾਰਲੇ ਸਾਰੇ ਪਿੰਡਾਂ ’ਚ ਮੋਬਾਇਲ ਨੈੱਟਵਰਕ ਪਹੁੰਚਾਉਣ ਲਈ ਤਕਨੀਕੀ ਸਰਵੇ ਮੁਕੰਮਲ ਕਰ ਲਿਆ ਜਾਵੇਗਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਉੱਪਰ ਕੀਤੇ ਜਾਣ ਵਾਲੇ ਹੜ੍ਹ ਰੋਕੂ ਪ੍ਰਬੰਧਾਂ ਅਤੇ ਮੰਡੀ ਬੋਰਡ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ ਗਈ।

ਇਹ ਵੀ ਪੜ੍ਹੋ-  ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਬਣੇ ਸੁਨੀਲ ਜਾਖੜ ਦਾ ਜਾਣੋ ਹੁਣ ਤੱਕ ਦਾ ਸਿਆਸੀ ਸਫ਼ਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News