DC ਵੱਲੋਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ 7 ਅਧਿਕਾਰੀ ਸਨਮਾਨਿਤ

Saturday, Oct 26, 2024 - 12:19 PM (IST)

ਅੰਮ੍ਰਿਤਸਰ (ਨੀਰਜ)-ਡੀ. ਸੀ. ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਨ ਵਾਲੇ ਸੱਤ ਅਧਿਕਾਰੀਆਂ ਨੂੰ ਬਿਹਤਰ ਕਾਰਗੁਜ਼ਾਰੀ ਲਈ ‘ਮਹੀਨੇ ਦੇ ਬਿਹਤਰ ਕਰਮਚਾਰੀ’ ਐਵਾਰਡ ਦੇ ਕੇ ਸਨਮਾਨਿਤ ਕੀਤਾ ਹੈ। ਇਨ੍ਹਾਂ ਅਧਿਕਾਰੀਆਂ ਵਿਚ ਤਹਿਸੀਲਦਾਰ ਜਗਸੀਰ ਸਿੰਘ, ਸਹਾਇਕ ਫੂਡ ਸੇਫਟੀ ਅਫ਼ਸਰ ਰਜਿੰਦਰਪਾਲ ਸਿੰਘ, ਸਾਲਿਫ ਵੇਸਟ ਮੈਨੇਜਮੈਂਟ ਐਕਸਪਰਟ ਸ਼ਿਵਾਨੀ ਕੁਮਾਰ, ਸੁਪਰਡੈਂਟ ਦਿਨੇਸ਼ ਸੂਰੀ, ਜ਼ਿਲਾ ਸੂਚਨਾ ਅਫ਼ਸਰ ਰਣਜੀਤ ਸਿੰਘ, ਡਰਗ ਕੰਟਰੋਲਰ ਅਫਸਰ ਬੱਬਲੀਨ ਕੌਰ ਅਤੇ ਜ਼ੋਨਲ ਲਾਇਸੈਂਸਿੰਗ ਅਥਾਰਟੀ ਡਰੱਗ ਵਿੰਗ ਕੁਲਵਿੰਦਰ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ 3 ਘਰਾਂ 'ਚ ਪਏ ਵੈਣ, ਬੁਝਾਰਤ ਬਣਿਆ ਮਾਮਲਾ

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਉਕਤ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਕੇਵਲ ਆਪਣੇ ਡਿਊਟੀ ਸਮੇਂ ਦੌਰਾਨ ਹੀ ਨਹੀਂ ਸਗੋਂ ਦੇਰ ਰਾਤ ਤੱਕ ਵੀ ਆਪਣੇ ਕੰਮ ਤਸੱਲੀ ਬਖਸ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਵਿਚ ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਅਤੇ ਨਸ਼ੇ ਦੇ ਰੋਕਥਾਮ ਲਈ ਡਰੱਗ ਵਿਭਾਗ ਦੇਅਧਿਕਾਰੀ ਪੂਰੀ ਮੁਸ਼ਤੈਦੀ ਨਾਲ ਆਪਣੇ ਕੰਮ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਾਲ ਵਿਭਾਗ ਦੇ ਅਧਿਕਾਰੀ ਵਲੋਂ ਵੀ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਕੀਤੀ ਗਈ ਹੇ ਅਤੇ ਗ੍ਰਾਮ ਸਭਾ ਚੋਣਾਂ ਵਿਚ ਜ਼ਿਲਾ ਸੂਚਨਾ ਅਫ਼ਸਰ ਵਲੋਂ ਦਿਨ ਰਾਤ ਆਪਣੇ ਕੰਮ ਨੂੰ ਪੂਰਾ ਕੀਤਾ ਗਿਆ।

ਇਹ ਵੀ ਪੜ੍ਹੋ-  ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ

ਉਨ੍ਹਾਂ ਸਾਰੇ ਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇਨਾ ਕਰਮਚਾਰੀਆਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਭਵਿੱਖ ਵਿਚ ਉਹ ਕਰਮਚਾਰੀ ਜੋ ਕਿ ਆਨਲਾਈਨ ਆਈਆਂ ਸੇਵਾਵਾਂ ਉੱਪਰ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਵੀ ਬਿਹਤਰ ਕਾਰਗੁਜ਼ਾਰੀ ਵਿਖਾਉਣ ਉੱਤੇ ਇਸ ਸ਼੍ਰੇਣੀ ਵਿੱਚ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News