ਪੇਂਡੂ ਤੇ ਸ਼ਹਿਰੀ ਖੇਤਰਾਂ ''ਚ ਨਜਾਇਜ਼ ਕਬਜ਼ੇ ਛੁਡਵਾਉਣ ਲਈ DC ਨੇ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ

09/25/2023 12:28:38 PM

ਗੁਰਦਾਸਪੁਰ (ਹਰਮਨ)- ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖ਼ੇਤਰਾਂ 'ਚ ਕੁਝ ਲੋਕਾਂ ਵੱਲੋਂ ਵੱਖ-ਵੱਖ ਸਥਾਨਾਂ ’ਤੇ ਜਿਵੇਂ ਕਿ ਪੰਚਾਇਤੀ ਜ਼ਮੀਨਾਂ, ਸੜਕਾਂ, ਗਲੀਆਂ, ਰਾਜਬਾਹੇ, ਨਹਿਰੀ ਥਾਵਾਂ ਅਤੇ ਹੋਰ ਸਰਕਾਰੀ ਪ੍ਰਾਪਰਟੀ ’ਤੇ ਕੀਤੇ ਜਾਂਦੇ ਨਜਾਇਜ਼ ਕਬਜ਼ੇ ਨੂੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖ਼ੇਤਰਾਂ ਵਿੱਚ ਇਨ੍ਹਾਂ ਨਜਾਇਜ਼ ਕਬਜ਼ਿਆਂ ਨੂੰ ਤੁਰੰਤ ਛੁਡਵਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਹਿਰੀ ਖੇਤਰਾਂ 'ਚ ਨਜ਼ਾਇਜ ਕਬਜ਼ੇ ਹਟਾਉਣ ਲਈ ਬਟਾਲਾ ਨਗਰ ਨਿਗਮ 'ਚ ਕਮਿਸ਼ਨਰ ਨਗਰ ਨਿਗਮ ਜਦਕਿ ਬਾਕੀ ਨਗਰ ਕੌਂਸਲਾਂ 'ਚ ਕਾਰਜ ਸਾਧਕ ਅਫ਼ਸਰ ਆਪਣੇ ਅਧਿਕਾਰ ਖੇਤਰ ਅਧੀਨ ਨਜਾਇਜ਼ ਕਬਜ਼ੇ ਛੁਡਾਉਣੇ ਯਕੀਨੀ ਬਣਾਉਣਗੇ। ਇਨ੍ਹਾਂ ਅਧਿਕਾਰੀਆਂ ਵੱਲੋਂ ਆਪਣੇ ਦਫ਼ਤਰ ਵਿੱਚ ਨਗਰ ਨਿਗਮ, ਕੌਂਸਲ ਦੀ ਪ੍ਰਾਪਰਟੀ ਦਾ ਰਿਕਾਰਡ ਬਰਕਰਾਰ ਕਰਨ ਲਈ ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇਗਾ। ਇਹ ਨੋਡਲ ਅਫ਼ਸਰ ਇਹ ਵੀ ਧਿਆਨ ਰੱਖੇਗਾ ਕਿ ਸ਼ਹਿਰੀ ਖੇਤਰ ਵਿੱਚ ਕਿਸੇ ਵੀ ਸਰਕਾਰੀ ਜ਼ਮੀਨ ’ਤੇ ਕਬਜ਼ਾ ਤਾਂ ਨਹੀਂ ਹੋ ਰਿਹਾ ਅਤੇ ਅਜਿਹੀ ਸਥਿਤੀ ਵਿੱਚ ਤੁਰੰਤ ਆਪਣੇ ਕਮਿਸ਼ਨਰ ਨਗਰ ਨਿਗਮ ਬਟਾਲਾ ਜਾਂ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਨੂੰ ਦੱਸੇਗਾ ਤਾਂ ਜੋ ਤੁਰੰਤ ਸਬੰਧਤ ਉੱਪ ਮੰਡਲ ਮੈਜਿਸਟਰੇਟ ਰਾਹੀਂ ਉਹ ਕਬਜ਼ਾ ਛੁਡਾਇਆ ਜਾ ਸਕੇ। 

ਇਹ ਵੀ ਪੜ੍ਹੋ-  ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਨਿਹੰਗ ਸੇਵਾਦਾਰ ਦੀ ਮੌਤ

ਇਸ ਤੋਂ ਇਲਾਵਾ ਇਹ ਨੋਡਲ ਅਫ਼ਸਰ ਉੱਕਤ ਪ੍ਰਾਪਰਟੀ ਦਾ ਰੈਵੀਨਿਊ ਰਿਕਾਰਡ ਵੀ ਮੇਨਟੇਨ ਕਰਨਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਅਣਗਿਹਲੀ ਦੀ ਸੂਰਤ ਵਿੱਚ ਸਬੰਧਤ ਨੋਡਲ ਅਫ਼ਸਰ ਅਤੇ ਕਮਿਸ਼ਨਰ ਨਗਰ ਨਿਗਮ/ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਦੀ ਨਿੱਜੀ ਜਿੰਮੇਵਾਰੀ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ) ਗੁਰਦਾਸਪੁਰ ਵੱਲੋਂ ਇਸਦੀ ਨਿਗਰਾਨੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਦੁਖਦਾਇਕ ਖ਼ਬਰ: ਇਕ ਹੋਰ ਪੰਜਾਬੀ ਨੌਜਵਾਨ ਨੂੰ ਨਿਗਲ ਗਈ ਵਿਦੇਸ਼ੀ ਧਰਤੀ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੇਂਡੂ ਖੇਤਰ ਵਿੱਚ ਨਜਾਇਜ਼ ਕਬਜ਼ੇ ਛੁਡਾਉਣ ਲਈ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀ ਜ਼ਿੰਮੇਵਾਰੀ ਨਿਰਧਾਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀ.ਡੀ.ਪੀ.ਓਜ਼. ਪੰਚਾਇਤ ਵਾਈਜ਼ ਪੰਚਾਇਤੀ ਪ੍ਰਾਪਰਟੀ ਦਾ ਰਿਕਾਰਡ ਮੇਨਟੇਨ ਕਰਨ ਲਈ ਸਬੰਧਤ ਪੰਚਾਇਤ ਸਕੱਤਰ ਅਤੇ ਸਰਪੰਚ ਦੀ ਹੁਕਮਾਂ ਰਾਹੀਂ ਡਿਊਟੀ ਲਗਾਉਣਗੇ। ਪੰਚਾਇਤ ਸਕੱਤਰ ਅਤੇ ਸਰਪੰਚ ਇਹ ਧਿਆਨ ਵੀ ਰੱਖਣਗੇ ਕਿ ਉਨ੍ਹਾਂ ਦੇ ਪਿੰਡ ਵਿੱਚ ਕਿਸੇ ਸਰਕਾਰੀ ਜ਼ਮੀਨ ’ਤੇ ਕੋਈ ਨਜ਼ਾਇਜ ਕਬਜ਼ਾ ਤਾਂ ਨਹੀਂ ਹੋ ਰਿਹਾ ਅਤੇ ਅਜਿਹੀ ਸਥਿਤੀ ਵਿੱਚ ਤੁਰੰਤ ਆਪਣੇ ਬੀ.ਡੀ.ਪੀ.ਓ. ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਗੁਰਦਾਸਪੁਰ ਰਾਹੀਂ ਉਹ ਕਬਜ਼ਾ ਹਟਵਾਉਣਗੇ।

ਇਸ ਤੋਂ ਇਲਾਵਾ ਪਿੰਡ ਦੇ ਪੰਚਾਇਤ ਸਕੱਤਰ ਵੱਲੋਂ ਉਕਤ ਪ੍ਰਾਪਰਟੀ ਦਾ ਰੈਵੀਨਿਊ ਰਿਕਾਰਡ ਵੀ ਮੇਨਟੇਨ ਕੀਤਾ ਜਾਵੇਗਾ ਅਤੇ ਕਿਸੇ ਵੀ ਅਣਗਿਹਲੀ ਸੂਰਤ ਵਿੱਚ ਸਬੰਧਤ ਪੰਚਾਇਤ ਸਕੱਤਰ ਅਤੇ ਪਿੰਡ ਦੇ ਸਰਪੰਚ ਦੀ ਨਿੱਜੀ ਜਿੰਮੇਵਾਰੀ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਪੇਂਡੂ ਖੇਤਰ ਵਿੱਚ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 22 ਸਾਲਾ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਕਿਹਾ- ਸਾਡੀ ਧੀ ਦਾ ਕਤਲ ਹੋਇਆ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News