DC ਨੇ ਡੇਰਾ ਬਾਬਾ ਨਾਨਕ ਸਰਹੱਦ ’ਤੇ ਬਣ ਰਹੇ ‘ਦਰਸ਼ਨ ਸਥੱਲ’ ਦੇ ਪ੍ਰਾਜੈਕਟ ਦਾ ਲਿਆ ਜਾਇਜ਼ਾ

07/06/2023 5:31:47 PM

ਡੇਰਾ ਬਾਬਾ ਨਾਨਕ, ਗੁਰਦਾਸਪੁਰ (ਵਤਨ, ਹਰਮਨ, ਵਿਨੋਦ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਡੇਰਾ ਬਾਬਾ ਨਾਨਕ ਸਰਹੱਦ ਵਿਖੇ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਏ ਜਾ ਰਹੇ ‘ਦਰਸ਼ਨ ਸਥੱਲ’ ਦੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਬੀਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਸ਼ਨ ਸਥੱਲ ਦੇ ਪ੍ਰਾਜੈਕਟ ਨੂੰ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਇਸਨੂੰ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਵਿਜੀਲੈਂਸ ਦੀ ਵੱਡੀ ਕਾਰਵਾਈ, 8 ਲੱਖ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਵਕੀਲ ਕਾਬੂ

ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਡੇਰਾ ਬਾਬਾ ਨਾਨਕ ਸਰਹੱਦ ਵਿਖੇ ਜ਼ੀਰੋ ਲਾਈਨ ’ਤੇ ਇਕ ਨਵਾਂ ਦਰਸ਼ਨ ਸਥੱਲ ਬਣਾਇਆ ਜਾ ਰਿਹਾ ਹੈ, ਜਿਸ ’ਚ 2 ਹਾਈ ਲੈਵਲ ਦੂਰਬੀਨਾਂ ਅਤੇ ਇਕ ਸਕਰੀਨ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਦਰਸ਼ਨ ਸਥੱਲ ਦਾ 50 ਫੀਸਦੀ ਤੋਂ ਵੱਧ ਕੰਮ ਮੁਕੰਮਲ ਹੋ ਗਿਆ ਹੈ ਅਤੇ ਇਕ ਨਵੀਂ ਦੂਰਬੀਨ ਵੀ ਖਰੀਦ ਲਈ ਗਈ ਹੈ। ਇਕ ਹੋਰ ਹੈਂਡੀ ਦੂਰਬੀਨ ਵੀ ਜਲਦ ਹੀ ਖਰੀਦ ਲਈ ਜਾਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਫਾਇਰਿੰਗ, ਗੈਂਗਸਟਰ ਅਰਸ਼ਦੀਪ ਦੇ ਲੱਗੀ ਗੋਲ਼ੀ

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਦਰਸ਼ਨ ਸਥੱਲ ਦੇ ਆਲੇ-ਦੁਆਲੇ ਖੂਬਸੂਰਤ ਲੈਂਡ ਸਕੇਪਿੰਗ ਕਰਨ ਅਤੇ ਸੰਗਤਾਂ ਦੀ ਸਹੂਲਤ ਲਈ ਜੋ ਵੀ ਬੁਨਿਆਦੀ ਢਾਂਚਾ ਲੋੜੀਂਦਾ ਹੈ ਤਿਆਰ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਅਜਿਹੇ ਸ਼ਰਧਾਲੂ ਹਨ, ਜੋ ਕਿ ਪਾਸਪੋਰਟ ਨਾ ਹੋਣ ਕਾਰਨ ਜਾਂ ਪਾਕਿਸਤਾਨ ਸਰਕਾਰ ਵੱਲੋਂ ਲਈ ਜਾਂਦੀ 20 ਡਾਲਰ ਦੀ ਫੀਸ ਕਰ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਨਹੀਂ ਜਾ ਪਾਉਂਦੇ। ਅਜਿਹੇ ’ਚ ਇਹ ਸ਼ਰਧਾਲੂ ਡੇਰਾ ਬਾਬਾ ਨਾਨਕ ਧੁੱਸੀ ਬੰਨ੍ਹ ਉੱਪਰ ਖਲ੍ਹੋ ਕੇ ਦੂਰੋਂ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਸਿਜਦਾ ਕਰਦੇ ਹਨ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ BJP ਦੇ ਨਵੇਂ ਪੰਜਾਬ ਪ੍ਰਧਾਨ ਸੁਨੀਲ ਜਾਖੜ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਸ਼ਰਧਾਲੂਆਂ ਦੀ ਸ਼ਰਧਾ ਤੇ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਸਰਹੱਦ ਉੱਪਰ ਦਰਸ਼ਨ ਸਥੱਲ ਬਣਾ ਕੇ ਇਥੇ 2 ਦੂਰਬੀਨਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ, ਨਾਲ ਹੀ ਇਥੇ ਇਕ ਸਕਰੀਨ ਲਗਾਈ ਜਾਵੇਗੀ, ਜਿਸ ’ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਵੀਡੀਓ ਚੱਲੇਗੀ। ਉਨ੍ਹਾਂ ਨੇ ਕਿਹਾ ਕਿ ਆਉਂਦੇ ਕੁਝ ਹਫ਼ਤਿਆਂ ’ਚ ਦਰਸ਼ਨ ਸਥੱਲ ਦਾ ਕੰਮ ਮੁਕੰਮਲ ਹੋ ਜਾਵੇਗਾ ਅਤੇ ਉਸ ਉਪਰੰਤ ਇਕ ਵਿਸ਼ੇਸ਼ ਸਮਾਗਮ ਦੌਰਾਨ ਦਰਸ਼ਨ ਸਥੱਲ ਨੂੰ ਸੰਗਤਾਂ ਦੇ ਸਪੁਰਦ ਕੀਤਾ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News