ਕਣਕ ਦੀ ਖ਼ਰੀਦ ਪ੍ਰਕਿਰਿਆ ਸਬੰਧੀ ਤਰਨਤਾਰਨ ਦੇ DC ਵਲੋਂ ਆੜ੍ਹਤੀਆਂ ਨਾਲ ਵਿਸ਼ੇਸ਼ ਮੀਟਿੰਗ

03/10/2023 5:11:07 PM

ਤਰਨਤਾਰਨ (ਰਮਨ)- ਜ਼ਿਲ੍ਹਾ ਤਰਨਤਾਰਨ ਵਿਚ ਆਉਣ ਵਾਲੇ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਆੜ੍ਹਤੀਆਂ ਐਸੋਸੀਏਸ਼ਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਹਾਜ਼ਰ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਜ਼ਿਲ੍ਹੇ ਵਿਚ ਹਾੜੀ ਦੇ ਸੀਜ਼ਨ ਦੌਰਾਨ ਕਣਕ ਦੀ ਢੋਆ-ਢੁਆਈ ਨੂੰ ਸੁਚਾਰੂ ਢੰਗ ਨਾਲ ਚਲਾਉਣ  ਨੂੰ ਲੈ ਕੇ ਢੋਆਈ ਦੀ ਟੈਂਡਰ ਪ੍ਰਕਿਰਿਆ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ- ਦੁਖ਼ਦਾਇਕ ਖ਼ਬਰ : ਪੱਟੀ 'ਚ ਘਰ ਦੀ ਛੱਤ ਤੋਂ ਹੇਠਾਂ ਡਿੱਗਣ ਕਾਰਨ ਮਾਪਿਆਂ ਦੇ 6 ਸਾਲਾ ਇਕਲੌਤੇ ਪੁੱਤ ਦੀ ਹੋਈ ਮੌਤ

ਇਸ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਵਲੋਂ ਵੀ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦੁਆਇਆ ਗਿਆ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਹਰ ਕਿਸਮ ਦਾ ਮੁਕੰਮਲ ਸਹਿਯੋਗ ਕਰਨਗੇ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੁ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਹਰ ਇਕ ਮੰਡੀ ਵਿਚ ਝਗੜਾ ਨਿਪਟਾਊ ਕਮੇਟੀ ਦਾ ਗਠਨ ਕੀਤਾ ਜਾਵੇ, ਜਿਸ ਵਿਚ ਸਕੱਤਰ ਮਾਰਕੀਟ ਕਮੇਟੀ ਤੋਂ ਇਲਾਵਾ ਖਰੀਦ ਏਜੰਸੀ ਦੇ ਨੁਮਾਇੰਦੇ ਤੇ ਦੋ ਆੜ੍ਹਤੀਆਂ ਨੂੰ ਸ਼ਾਮਲ ਕੀਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ ਬਜਟ 2023: ਸੂਬੇ 'ਚ ਨਿਵੇਸ਼ ਲਈ ਜਾਣੋ ਕੀ ਹੈ ਸਰਕਾਰ ਦੀ ਯੋਜਨਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan