ਪ੍ਰਧਾਨ ਤਜਿੰਦਰ ਸਿੰਘ ਨੰਗਲ ਰਿਹਾਅ, ਜਥੇਬੰਦੀਆਂ ਨੇ ਹਾਈਵੇ ਤੋਂ ਚੁੱਕਿਆ ਧਰਨਾ
Tuesday, Mar 10, 2026 - 04:27 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ)- ਅੰਮ੍ਰਿਤਸਰ–ਜਲੰਧਰ ਨੈਸ਼ਨਲ ਹਾਈਵੇ ਜਾਮ ਕਰਕੇ ਕੀਤੇ ਗਏ ਵੱਡੇ ਪ੍ਰਦਰਸ਼ਨ ਤੋਂ ਬਾਅਦ ਆਖਿਰਕਾਰ ਪੁਲਸ ਪ੍ਰਸ਼ਾਸਨ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਪ੍ਰਧਾਨ ਤਜਿੰਦਰ ਸਿੰਘ ਨੰਗਲ ਨੂੰ ਰਿਹਾਅ ਕਰਨਾ ਪਿਆ। ਜਥੇਬੰਦੀਆਂ ਵੱਲੋਂ ਕੀਤੇ ਗਏ ਵੱਡੇ ਇਕੱਠ ਅਤੇ ਹਾਈਵੇ ਜਾਮ ਦੇ ਦਬਾਅ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਇਹ ਫੈਸਲਾ ਕੀਤਾ। ਪ੍ਰਧਾਨ ਦੀ ਰਿਹਾਈ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਵੱਲੋਂ ਹਾਈਵੇ ‘ਤੇ ਲਗਾਇਆ ਗਿਆ ਧਰਨਾ ਵੀ ਚੁੱਕ ਲਿਆ ਗਿਆ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਪ੍ਰਧਾਨ ਨੂੰ ਮੋਢਿਆਂ ‘ਤੇ ਚੁੱਕ ਕੇ “ਇਨਕਲਾਬ ਜਿੰਦਾਬਾਦ” ਦੇ ਨਾਅਰੇ ਲਗਾਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅੱਜ ਤੋਂ ਸੂਬਾ ਕਮੇਟੀ ਦੇ ਅਗਲੇ ਹੁਕਮਾਂ ਤੱਕ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਮਨਿਸਟਰੀਅਲ ਕਰਮਚਾਰੀ ਮੁਕੰਮਲ ਹੜਤਾਲ ‘ਤੇ ਰਹਿਣਗੇ।
