DC ਓਮਾ ਸ਼ੰਕਰ ਗੁਪਤਾ ਨੇ ਵਿਸ਼ੇਸ਼ ਕੈਂਪ ''ਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Thursday, Sep 05, 2024 - 06:21 PM (IST)

ਗੁਰਦਾਸਪੁਰ (ਹਰਮਨ)- ਲੋਕਾਂ ਨੂੰ ਸਰਕਾਰੀ ਸਕੀਮਾਂ/ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਅੱਜ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਖਵਾਜਾ ਵਰਦਾਗ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪਿੰਡ ਖਵਾਜਾ ਵਰਦਗ ਤੋਂ ਇਲਾਵਾ ਪਿੰਡ ਕੋਟਲੀ ਸੂਰਤ ਮੱਲੀ, ਕੋਟਲੀ, ਭਿੱਟੇਵਿੰਡ, ਢਿੱਲਵਾਂ ਅਤੇ ਪੱਤੀ ਵੜੈਚ ਦੇ ਵਸਨੀਕਾਂ ਨੇ ਵੀ ਭਾਗ ਲਿਆ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਵਿਸ਼ੇਸ਼ ਕੈਂਪ ਵਿੱਚ ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ, ਪੰਜਾਬ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਵਿਪਨ ਭੰਡਾਰੀ, ਨਾਇਬ ਤਹਿਸੀਲਦਾਰ ਅਰਮਾਨਦੀਪ ਸਿੰਘ, ਬੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਪਹੁੰਚੇ। ਕੈਂਪ ਦੌਰਾਨ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ

ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਇਹ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਉਨ੍ਹਾਂ ਦੇ ਕੋਲ ਜਾ ਕੇ ਹੱਲ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਵਿੱਚ ਲੋਕਾਂ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਦਰਖਾਸਤਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ ਅਧਿਕਾਰੀਆਂ ਵੱਲੋਂ ਵਧੇਰੀਆਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਜਿਹੜੀਆਂ ਦਰਖਾਸਤਾਂ ਕਿਸੇ ਵਿਭਾਗ ਦੇ ਉੱਚ ਪੱਧਰ ਤੱਕ ਭੇਜਣ ਵਾਲੀਆਂ ਸਨ ਉਨ੍ਹਾਂ ਨੂੰ ਫਾਰਵਰਡ ਕੀਤਾ ਗਿਆ ਹੈ ਤਾਂ ਜੋ ਇਸ ਕੈਂਪ ਦੌਰਾਨ ਪ੍ਰਾਪਤ ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਵਿੱਚ ਕੀਤਾ ਜਾ ਸਕੇ। ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਤਰ੍ਹਾਂ ਦੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਜਿਸ ਵਿੱਚ ਕਿਸੇ ਵੀ ਵਰਗ ਦੇ ਵਿਅਕਤੀ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News