DC ਪਠਾਨਕੋਟ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Thursday, Aug 10, 2023 - 06:51 PM (IST)
ਪਠਾਨਕੋਟ (ਸ਼ਾਰਦਾ, ਆਦਿੱਤਿਆ)– ਜ਼ਿਲ੍ਹਾ ਪਠਾਨਕੋਟ ਅੰਦਰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਮੌਕੇ ਹਰਭਜਨ ਸਿੰਘ ਕੈਬਨਿਟ ਮੰਤਰੀ ਪੰਜਾਬ ਜ਼ਿਲ੍ਹਾ ਪੱਧਰ ’ਤੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਣੀ ਵਿਖੇ 15 ਅਗਸਤ ਨੂੰ ਰਾਸ਼ਟਰੀ ਤਿਰੰਗਾ ਲਹਿਰਾਉਂਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮਲਟੀਪਰਪਜ਼ ਸਪੋਰਟਸ ਸਟੈਡੀਅਮ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਲਈ ਕਰਵਾਈ ਜਾ ਰਹੀ ਰਿਹਰਸਲ ਦਾ ਜਾਇਜ਼ਾ ਲੈਣ ਮਗਰੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ।
ਇਹ ਵੀ ਪੜ੍ਹੋ- 5 ਭੈਣਾਂ ਦੇ ਇਕਲੌਤੇ ਭਰਾ ਨੇ ਪਹਿਲਾਂ ਪਤਨੀ ਨੂੰ ਕੀਤਾ ਫੋਨ, ਫਿਰ ਚੁੱਕਿਆ ਉਹੀ ਕਦਮ ਜਿਸ ਦਾ ਡਰ ਸੀ
ਇਸ ਮੌਕੇ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਜਿੰਦਰ ਗੋਤਰਾ ਐਕਸੀਅਨ ਲੋਕ ਨਿਰਮਾਣ ਵਿਭਾਗ, ਮਹੇਸ਼ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਪਠਾਨਕੋਟ, ਰਾਮ ਲੁਭਾਇਆ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਠਾਨਕੋਟ, ਰਾਜੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਰਜਿੰਦਰ ਕੁਮਾਰ ਜ਼ਿਲਾ ਖੇਤੀਬਾੜੀ ਅਫ਼ਸਰ ਪਠਾਨਕੋਟ, ਡਾ. ਸੁਨੀਲ ਕੁਮਾਰ ਸਹਾਇਕ ਸਿਵਲ ਸਰਜਨ ਪਠਾਨਕੋਟ, ਯੁੱਧਬੀਰ ਸਿੰਘ ਡੀ. ਡੀ. ਪੀ. ਓ. ਪਠਾਨਕੋਟ, ਡੀ. ਜੀ. ਸਿੰਘ ਡਿਪਟੀ ਡੀ. ਈ. ਓ. ਪ੍ਰਾਇਮਰੀ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਰਹੇ।
ਇਹ ਵੀ ਪੜ੍ਹੋ- 3 ਏਕੜ ਦੇ ਮਾਲਕ ਨੇ ਗਲ ਲਾਈ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਮੰਦਬੁੱਧੀ ਹਨ ਪਤਨੀ ਤੇ ਪੁੱਤ
ਮੀਟਿੰਗ ਦੌਰਾਨ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਰੋਹ ਤੋਂ ਪਹਿਲਾ ਸਾਰੇ ਖੇਡ ਸਟੇਡੀਅਮ ਅਤੇ ਸਮਾਰੋਹ ਸਥਾਨ ਨੂੰ ਆਉਣ ਵਾਲੇ ਮੁੱਖ ਮਾਰਗਾਂ ’ਤੇ ਸਾਫ਼ ਸਫ਼ਾਈ ਦੀ ਵਿਵਸਥਾ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਪ੍ਰੋਗਰਾਮ ਦੌਰਾਨ ਸਿਹਤ ਵਿਭਾਗ ਦੀ ਟੀਮ ਮੌਕੇ ’ਤੇ ਮੌਜੂਦ ਰਹੇਗੀ। ਉਨ੍ਹਾਂ ਪੁਲਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਰੋਹ ਹੋਣ ਤੱਕ ਸੁਰੱਖਿਆ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਪੁਲਸ ਅਧਿਕਾਰੀਆਂ ਅਤੇ ਜਵਾਨਾਂ ਦੀ ਡਿਊਟੀ ਲਗਾਉਣਾਂ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ- ਨਵਵਿਆਹੀ ਗਰਭਵਤੀ ਔਰਤ ਨੇ ਘਰ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਸੱਸ ਤੇ ਪਤੀ ਦੋਵੇਂ ਹੋਏ ਫ਼ਰਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8