ਡੀ. ਸੀ. ਪਠਾਨਕੋਟ ਨੇ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Wednesday, May 31, 2023 - 05:55 PM (IST)

ਡੀ. ਸੀ. ਪਠਾਨਕੋਟ ਨੇ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪਠਾਨਕੋਟ (ਸ਼ਾਰਦਾ, ਆਦਿਤਿਆ)- ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਵੱਖ–ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ’ਚ ਹੋਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਮਿਆਰੀ ਕੰਮ ਨੂੰ ਯਕੀਨੀ ਬਣਾਉਣ। ਉਹ ਵਿਕਾਸ ਕਾਰਜਾਂ ਲਈ ਮਿਲੇ ਫੰਡਾਂ ਨੂੰ ਨਿਰਧਾਰਤ ਸਮੇਂ ’ਚ ਖਰਚ ਕਰ ਕੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਦੇਣ ਤਾਂ ਜੋ ਵਿਕਾਸ ਕਾਰਜਾਂ ਲਈ ਸਰਕਾਰ ਤੋਂ ਹੋਰ ਫੰਡਜ਼ ਮੁਹੱਈਆ ਕਰਵਾਏ ਜਾ ਸਕਣ।

ਇਹ ਵੀ ਪੜ੍ਹੋ- ਪਿੰਡ ਧਾਰੀਵਾਲ ਕਲਾਂ ’ਚ ਵਾਪਰਿਆ ਭਾਣਾ, 2 ਸਾਲਾ ਬੱਚੇ ਦੀ ਟਿਊਬਵੈੱਲ ਦੇ ਚੁਬੱਚੇ ’ਚ ਡੁੱਬਣ ਕਾਰਨ ਮੌਤ

ਉਨ੍ਹਾਂ ਨੇ ਸਬੰਧਤ ਅਧਿਕਾਰੀ ਨੂੰ ਕਿਹਾ ਕਿ ਉਹ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੀ ਮਿਣਤੀ ਕਰਵਾਉਣ ਲਈ ਸਡਿਊਲ ਬਣਾ ਕੇ ਵਧੀਕ ਡਿਪਟੀ ਕਮਿਸ਼ਨਰ ਨਾਲ ਸਾਂਝਾ ਕਰਨ ਅਤੇ ਇਸ ਦੀ ਰੋਜ਼ਾਨਾ ਰਿਪੋਰਟ ਵੀ ਦੇਣ ਤਾਂ ਜੋ ਵਰਤੋਂ ਸਰਟੀਫਿਕੇਟ ਦੀ ਪਡੈਂਸੀ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਮੀਟਿੰਗ ’ਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਤਿਆਰੀ ਕਰ ਕੇ ਮੀਟਿੰਗ ’ਚ ਆਉਣ। ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਮੁਕੰਮਲ ਹੋ ਗਏ ਹਨ, ਉਨ੍ਹਾਂ ਦੀਆਂ ਫੋਟੋਆਂ ਅਤੇ ਮੁਕੰਮਲ ਵੇਰਵਾਂ ਵੀ ਉਨ੍ਹਾਂ ਨੂੰ ਦਿੱਤਾ ਜਾਵੇ।

ਇਹ ਵੀ ਪੜ੍ਹੋ-  ਮੁੱਖ ਮੰਤਰੀ ਦੀ ਚੰਨੀ ਨੂੰ ਦਿੱਤੀ ਸਮਾਂ ਸੀਮਾ ਖ਼ਤਮ, ਅੱਜ ਕਰਨਗੇ ਪ੍ਰੈੱਸ ਕਾਨਫੰਰਸ

ਮੀਟਿੰਗ ’ਚ ਲੋਕ ਨਿਰਮਾਣ ਅਤੇ ਮੰਡੀ ਬੋਰਡ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲਿੰਕ ਸੜਕਾਂ ਦੀ ਨਵ-ਉਸਾਰੀ ਅਤੇ ਮੁਰੰਮਤ ਦਾ ਕੰਮ ਪ੍ਰਗਤੀ ਅਧੀਨ ਹੈ ਜੋ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਮੀਟਿੰਗ ’ਚ ਹਾਜ਼ਰ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਮਿਥੇ ਸਮੇਂ ’ਚ ਵਿਕਾਸ ਕਾਰਜਾਂ ਨੂੰ ਮੁਕੰਮਲ ਕਰ ਕੇ ਵਰਤੋਂ ਸਰਟੀਫਿਕੇਟ ਸਬੰਧਤ ਵਿਭਾਗ ਨੂੰ ਭੇਜ ਦੇਣਗੇ। ਡਿਪਟੀ ਕਮਿਸ਼ਨਰ ਨੇ ਮਗਨਰੇਗਾ ਅਧੀਨ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਗਨਰੇਗਾ ਅਧੀਨ ਵੱਧ ਤੋਂ ਵੱਧ ਕੰਮ ਕਰਵਾਉਣ ਅਤੇ ਪਿੰਡ ਵਿੱਚ ਦਿਹਾੜੀਦਾਰਾਂ ਨੂੰ ਮਗਨਰੇਗਾ ਅਧੀਨ ਰੋਜ਼ਗਾਰ ਦੇਣ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

shivani attri

Content Editor

Related News