ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Monday, Sep 16, 2024 - 05:56 PM (IST)

ਤਰਨਤਾਰਨ (ਰਮਨ)-ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਅਤੇ ਐੱਸ.ਡੀ.ਓ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਪਰਾਲੀ ਪ੍ਰਬੰਧਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਪਰਾਲੀ ਨੂੰ ਸਾੜਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਮਾਮਲਿਆਂ ਨਾਲ ਸਖ਼ਤੀ ਨਾਲ ਨਿਪਟਣ ਲਈ ਮਾਣਯੋਗ ਸੁਪਰੀਮ ਕੋਰਟ ਅਤੇ ਮੁੱਖ ਸਕੱਤਰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਤੁਰੰਤ ਸਬੰਧਤ ਐੱਸ. ਐੱਚ. ਓ ਅਤੇ ਚੌਕੀ ਇੰਚਾਰਜ ਵੱਲੋਂ ਵਲੋਂ ਬਣਦੀ ਪੁਲਸ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਉਨ੍ਹਾਂ ਵੱਲੋਂ ਸਮੂਹ ਕਲਸਟਰ, ਨੋਡਲ ਅਫ਼ਸਰ ਅਤੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਜਿਨ੍ਹਾਂ ਪਿੰਡਾਂ ਵਿਚ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ, ਉਸਦੀ ਸੂਚਨਾ ਤੁਰੰਤ ਸਬੰਧਤ ਐੱਸ. ਐੱਚ. ਓ. ਅਤੇ ਪੁਲਸ ਚੌਕੀ ਵਿਚ ਦੇਣ ਅਤੇ ਪੁਲਸ ਕਾਰਵਾਈ ਕਰਵਾਉਣੀ ਯਕੀਨੀ ਬਣਾਉਣ।

ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਜਾਂਦੇ ਦੋ ਨੌਜਵਾਨਾਂ ਦੀ ਮੌਤ, ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਮਾਰ 'ਤੇ ਸਰਦਾਰ ਮੁੰਡੇ

ਇਸ ਤੋਂ ਇਲਾਵਾ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਮਸ਼ੀਨਾਂ ਜਿਵੇਂ ਕਿ ਸੁਪਰ ਐੱਸ.ਐੱਮ.ਐੱਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ ਸਰੈਡਰ/ਮਲਚਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਬੇਲਰ, ਰੇਕ, ਕਰਾਪ ਰੀਪਰ, ਸ਼ਰਬ ਮਾਸਟਰ/ ਰੋਟਰੀ ਸਲੈਸ਼ਰ, ਉਲਟਾਵੇਂ ਪਲਾਓ, ਕਸਟਮ ਹਾਈਰਿੰਗ ਸੈਂਟਰ, ਪੈਡੀ ਸਪਲਾਈ ਚੇਨ ਸਬਸਿਡੀ ’ਤੇ ਉਪਲੱਬਧ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ www.agrimachinerypb.com ’ਤੇ ਅਰਜ਼ੀਆਂ ਦੇਣ ਲਈ ਇਕ ਹੋਰ ਮੌਕਾ ਦਿੱਤਾ ਜਾਂਦਾ ਹੈ। ਸਬਸਿਡੀ ਦੀ ਦਰ ਸਕੀਮ ਦੀਆਂ ਗਾਇਡ ਲਾਈਨਜ ਅਨੁਸਾਰ ਹੋਵੇਗੀ। ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ: 19 ਸਤੰਬਰ, 2024 ਸ਼ਾਮ 05.00 ਵਜੇ ਤੱਕ ਆਪਣੀਆਂ ਅਰਜੀਆਂ ਆਨਲਾਈਨ ਪੋਰਟਲ ’ਤੇ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਸਾਈਟ ਜਾਂ ਜ਼ਿਲੇ ਦੇ ਖੇਤੀਬਾੜੀ ਅਧਿਕਾਰੀਆਂ ਨਾਲ ਸਪੰਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਨਿਹੰਗ ਸਿੰਘਾਂ ਨੇ ਦਿੱਤੀ ਸਖ਼ਤ ਚਿਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News