DC ਸਾਰੰਗਲ ਅਤੇ ਚੇਅਰਮੈਨ ਬਹਿਲ ਨੇ ਅੱਗਜ਼ਨੀ ਪੀੜਤ ਦੁਕਾਨਦਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

Tuesday, Jul 23, 2024 - 02:51 PM (IST)

DC ਸਾਰੰਗਲ ਅਤੇ ਚੇਅਰਮੈਨ ਬਹਿਲ ਨੇ ਅੱਗਜ਼ਨੀ ਪੀੜਤ ਦੁਕਾਨਦਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

ਗੁਰਦਾਸਪੁਰ (ਵਿਨੋਦ, ਹਰਮਨ)-ਪਿਛਲੇ ਮਹੀਨੇ ਗੁਰਦਾਸਪੁਰ ਸ਼ਹਿਰ ’ਚ ਅੱਗਜ਼ਨੀ ਦਾ ਸ਼ਿਕਾਰ ਹੋਏ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਵੱਲੋਂ 1-1 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ, ਜਿਸ ਦੇ ਚੈੱਕ ਬੀਤੇ ਦਿਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਚੇਅਰਮੈਨ ਰਮਨ ਬਹਿਲ ਨੇ ਦੁਕਾਨਦਾਰਾਂ ਨੂੰ ਸੌਂਪੇ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ 10 ਜੂਨ ਨੂੰ ਗੁਰਦਾਸਪੁਰ ਸ਼ਹਿਰ ਦੇ ਅਮਾਂਮਵਾੜਾ ਚੌਕ ’ਚ 7 ਦੁਕਾਨਦਾਰਾਂ ਵਰੁਣ ਮਲਹੋਤਰਾ, ਰਾਜੀਵ ਕੁਮਾਰ, ਜਗਦੀਸ਼ ਰਾਜ, ਮੋਹਿਤ ਸਰਨਾ, ਅਸ਼ੋਕ ਨਾਥ ਕੌਸ਼ਲ, ਗੋਪਾਲ ਨਾਥ ਅਤੇ ਪਵਨ ਕੁਮਾਰ ਦੀਆਂ ਦੁਕਾਨਾਂ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੁਕਾਨਦਾਰਾਂ ਦੀ ਮਾਲੀ ਇਮਦਾਦ ਕਰਨ ਦਾ ਕੇਸ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਸੀ।

ਇਹ ਵੀ ਪੜ੍ਹੋ- ਸਮੁੰਦਰੀ ਜਹਾਜ਼ ਡੁੱਬਣ ਕਾਰਨ 22 ਸਾਲਾ ਨੌਜਵਾਨ ਲਾਪਤਾ, ਪਰਿਵਾਰ ਦਾ ਇਕਲੌਤਾ ਸਹਾਰਾ ਹੈ ਦੀਪਕ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਔਖੀ ਘੜੀ ’ਚ ਦੁਕਾਨਦਾਰਾਂ ਦੀ ਬਾਂਹ ਫੜਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਰਾਹਤ ਫ਼ੰਡ ’ਚੋਂ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਭੇਜੀ ਦਿੱਤੀ ਗਈ ਹੈ, ਜਿਸਦੇ ਚੈੱਕ ਬੀਤੇ ਦਿਨ ਪੀੜਤ ਦੁਕਾਨਦਾਰਾਂ ਨੂੰ ਸੌਂਪ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਦੁਕਾਨਾਂ ’ਚ ਸ਼ਾਰਟ ਸਰਕਟ ਤੋਂ ਬਚਾਅ ਲਈ ਪ੍ਰਬੰਧ ਕਰਨ ਅਤੇ ਨਾਲ ਦੁਕਾਨਾਂ ’ਚ ਅੱਗ ਬੁਝਾਊ ਯੰਤਰਾਂ ਦਾ ਵੀ ਇੰਤਜ਼ਾਮ ਕਰ ਕੇ ਰੱਖਿਆ ਜਾਵੇ।

ਇਹ ਵੀ ਪੜ੍ਹੋ- ਓਮਾਨ 'ਚ ਸਮੁੰਦਰੀ ਜਹਾਜ਼ ਦਾ ਹਾਦਸਾਗ੍ਰਸਤ ਹੋਣ ਦਾ ਮਾਮਲਾ, ਲਾਪਤਾ 6 ਕਰੂ ਮੈਂਬਰਾਂ 'ਚੋਂ 4 ਦੱਸੇ ਜਾ ਰਹੇ ਭਾਰਤ

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪੀੜਤ ਦੁਕਾਨਦਾਰਾਂ ਦੀ ਮਾਲੀ ਸਹਾਇਤਾ ਕਰ ਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਉਕਤ ਦੁਕਾਨਾਂ ਦਾ ਭਾਰੀ ਨੁਕਸਾਨ ਹੋਇਆ ਸੀ ਤਾਂ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਜਿਥੇ ਪੀੜਤ ਦੁਕਾਨਦਾਰਾਂ ਦਾ ਦੁੱਖ ਵੰਡਾਇਆ ਸੀ, ਉਥੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਪੰਜਾਬ ਸਰਕਾਰ ਕੋਲੋਂ ਇਸ ਨੁਕਸਾਨ ਦੀ ਭਰਪਾਈ ਲਈ ਜ਼ਰੂਰ ਮਾਲੀ ਇਮਦਾਦ ਦਿਵਾਉਣਗੇ। ਉਨ੍ਹਾਂ ਨੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰ ਕੇ ਆਪਣੇ ਦੁਕਾਨਦਾਰ ਭਰਾਵਾਂ ਦੀ ਮਾਲੀ ਇਮਦਾਦ ਕਰਨ ਦੀ ਬੇਨਤੀ ਤੇ ਪੈਰਵੀ ਕੀਤੀ ਸੀ। ਇਸ ਮੌਕੇ ਸਹਾਇਤਾ ਰਾਸ਼ੀ ਦੇ ਚੈੱਕ ਪ੍ਰਾਪਤ ਕਰਨ ਵਾਲੇ ਦੁਕਾਨਦਾਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਚੇਅਰਮੈਨ ਰਮਨ ਬਹਿਲ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News