ਬਰਸਾਤੀ ਮੌਸਮ ''ਚ ਪੈਦਾ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ DC ਥੋਰੀ ਨੇ ਸਿਹਤ ਵਿਭਾਗ ਨਾਲ ਕੀਤੀ ਮੀਟਿੰਗ

Saturday, Jul 27, 2024 - 06:23 PM (IST)

ਬਰਸਾਤੀ ਮੌਸਮ ''ਚ ਪੈਦਾ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ DC ਥੋਰੀ ਨੇ ਸਿਹਤ ਵਿਭਾਗ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ (ਦਲਜੀਤ)-ਬਰਸਾਤੀ ਮੌਸਮ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹੈਜ਼ਾ ਅਤੇ ਭਿਆਨਕ ਬੀਮਾਰੀਆਂ ਦੇ ਮਰੀਜ਼ ਵੱਡੀ ਤਾਦਾਦ ਵਿਚ ਸਾਹਮਣੇ ਆਉਣ ਤੋਂ ਬਾਅਦ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੀ ਹੁਣ ਬੀਮਾਰੀਆਂ ਦੀ ਰੋਕਥਾਮ ਸਬੰਧੀ ਮੁਸਤੈਦ ਹੋ ਗਿਆ ਹੈ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੂੰ ਇਸ ਮੌਸਮ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਵਿੱਢਣ ਦੇ ਹੁਕਮ ਦਿੱਤੇ ਹਨ।

 ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਸਿਵਲ ਸਰਜਨ ਡਾਕਟਰ ਸੁਮਿਤ ਸਿੰਘ ਨਾਲ ਦੂਸ਼ਿਤ ਪਾਣੀ ਕਾਰਨ ਹੋਣ ਵਾਲੇ ਰੋਗਾਂ ਸੰਬਧੀ ਮੀਟਿੰਗ ਕਰਦਿਆਂ ਉਨ੍ਹਾਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਕਿਸਮ ਦੀ ਵਾਟਰ ਮਿਕਸਿੰਗ ਨਾ ਹੋਣ ਦਿੱਤੀ ਜਾਵੇ, ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਾਫ ਸਫਾਈ ਦੇ ਪੁੱਖਤਾ ਪ੍ਰਬੰਧ ਕੀਤੇ ਜਾਣ, ਆਉਟ ਬਰੇਕ ਏਰੀਆ ਵਿਚ ਤੁਰੰਤ ਕਾਰਵਾਈ ਕਰ ਕੇ ਦੂਸ਼ਿਤ ਪਾਣੀ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਜੈਨ, ਸਿਵਲ ਸਰਜਨ ਡਾ. ਸੁਮੀਤ ਸਿੰਘ ਅਤੇ ਐਪੀਡਿਮੋਲੋਜਿਸਟ ਡਾ ਨਵਦੀਪ ਕੌਰ ਨੇ ਵੀ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

ਉਨ੍ਹਾਂ ਕਿਹਾ ਕਿ ਇਨਾਂ ਦਿਨਾਂ ਵਿਚ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਹਰੇਕ ਹਸਪਤਾਲ ਵਿਚ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਜਿਸ ਵੀ ਇਲਾਕੇ ਵਿਚ ਕੋਈ ਮੌਸਮੀ ਬੀਮਾਰੀ ਮਿਲਣ ਦੇ ਸੰਕੇਤ ਮਿਲਣ ਤਾਂ ਉਹ ਤੁਰੰਤ ਸਿਵਲ ਸਰਜਨ ਦੇ ਨੋਟਿਸ ਵਿਚ ਲਿਆ ਕੇ ਉਸ ਇਲਾਕੇ ਵੱਲ ਵਿਸ਼ੇਸ਼ ਧਿਆਨ ਦੇ ਕੇ ਲੋਕਾਂ ਦੀ ਜਾਨ ਦੀ ਰਾਖੀ ਕੀਤੀ ਜਾਵੇ। ਉਨ੍ਹਾਂ ਸਿਹਤ ਵਿਭਾਗ ਪੰਜਾਬ ਵਲੋਂ ਇਸ ਮੁੱਦੇ ’ਤੇ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ।

ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

ਇਸ ਮੌਕੇ ਸਿਵਲ ਸਰਜਨ ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਗਰਮੀਆਂ ਵਿਚ ਬਰਸਾਤ ਦੇ ਮੌਸਮ ਵਿਚ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ 1 ਜੁਲਾਈ ਤੋਂ 31 ਅਗਸਤ 2024 ਤੱਕ ਇੱਕ ਵਿਸ਼ੇਸ਼ ਦਸਤ ਰੋਕੂ ਮੁਹਿੰਮ ਪਹਿਲਾਂ ਤੋਂ ਹੀ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾਂ ਰੋਕਣਾ ਹੈ ਅਤੇ ਆਮ ਲੋਕਾਂ ਨੂੰ ਦਸਤ ਰੋਗ ਦੇ ਕਾਰਨ, ਇਲਾਜ, ਸਾਵਧਾਨੀਆਂ ਅਤੇ ਵਿਸ਼ੇਸ਼ ਤੌਰ ਤੇ ਹੈਂਡ ਵਾਸ਼ਿੰਗ ਤਕਨੀਕ ਬਾਰੇ ਸੁਚੇਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਓ. ਆਰ. ਐੱਸ. ਕਾਰਨਰ ਹਰੇਕ ਸਿਹਤ ਕੇਦਰ ਵਿਚ ਬਣਾਉਣੇ ਯਕੀਨੀ ਬਣਾਏ ਗਏ ਹਨ ਅਤੇ ਆਸ਼ਾ ਵਰਕਰਾਂ ਵਲੋਂ ਓ. ਆਰ. ਐੱਸ. ਪੈਕਟ ਅਤੇ ਜਿੰਕ ਦੀਆਂ ਗੋਲੀਆਂ ਘਰਾਂ-ਘਰਾਂ ਵਿਚ ਵੰਡੀਆਂ ਜਾ ਰਹੀਆਂ ਹਨ, ਤਾਂ ਕਿ ਇਨ੍ਹਾਂ ਬੱਚਿਆਂ ਵਿਚ ਦਸਤ ਕਾਰਨ ਹੋ ਰਹੀ ਪਾਣੀ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਪੈਰਾ ਮੈਡੀਕਲ ਸਟਾਫ਼ ਵਲੋਂ ਸਕੂਲਾਂ ਵਿਚ ਜਾ ਕੇ ਬੱਚਿਆਂ ਅਤੇ ਆਮ ਲੋਕਾਂ ਨੂੰ ਸਵੱਛ ਰਹਿਣ ਅਤੇ ਬੀਮਾਰੀਆਂ ਤੋਂ ਬਚਣ ਸੰਬਧੀ ਵੀ ਵਿਸਥਾਰ ਸਹਿਤ ਦੱਸਿਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News