DC ਥੋਰੀ ਨੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਕਿਹਾ- ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਹੋਵੇ

Tuesday, Jul 30, 2024 - 01:29 PM (IST)

DC ਥੋਰੀ ਨੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਕਿਹਾ- ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਹੋਵੇ

ਅੰਮ੍ਰਿਤਸਰ (ਨੀਰਜ)-ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਂਦੀ ਜਾਵੇ ਅਤੇ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣ।

ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ

ਡੀ. ਸੀ. ਥੋਰੀ ਨੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਦੇ ਖੇਤਰਾਂ ’ਚ ਇੰਤਕਾਲ ਪੈਂਡਿੰਗ ਪਏ ਹਨ, ਉਨ੍ਹਾਂ ਨੂੰ ਨਿੱਜੀ ਧਿਆਨ ਦੇ ਕੇ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ’ਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਡੀ. ਸੀ. ਥੋਰੀ ਨੇ ਸੇਵਾ ਕੇਂਦਰਾਂ ਦੇ ਕੰਮ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਇਸ ਸਮੇਂ ਸੇਵਾ ਕੇਂਦਰਾਂ ਦੀ ਪੈਂਡੈਸੀ ਕੇਵਲ ਨਾਂਹ ਦੇ ਬਰਾਬਰ ਹੈ ਅਤੇ ਇਸ ਕੰਮ ਨੂੰ ਇਸ ਤਰ੍ਹਾਂ ਹੀ ਜਾਰੀ ਰੱਖਿਆ ਜਾਵੇ ਕਿ ਕੋਈ ਵੀ ਪੈਂਡੈਸੀ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਅਕਸ਼ ਆਪਣੇ ਕੀਤੇ ਕੰਮਾਂ ਨਾਲ ਹੀ ਬਣਨਾ ਹੁੰਦਾ ਹੈ, ਇਸ ਲਈ ਦਫ਼ਤਰਾਂ ਵਿਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਨਾਲ ਸਲੀਕੇ ਨਾਲ ਪੇਸ਼ ਆਇਆ ਜਾਵੇ ਅਤੇ ਕਾਇਦੇ ਵਿਚ ਰਹਿੰਦੇ ਹੋਏ ਉਨ੍ਹਾਂ ਦੇ ਕੰਮ ਕੀਤੇ ਜਾਣ, ਨਾ ਕਿ ਵਾਰ-ਵਾਰ ਦਫ਼ਤਰ ਆਉਣ ਲਈ ਮਜ਼ਬੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਫਾਈਲਾਂ ਦੇ ਨਬੇੜੇ ਦੇ ਨਾਲ-ਨਾਲ ਦਫ਼ਤਰ ਆਏ ਆਮ ਲੋਕਾਂ ਦੇ ਕੰਮ ਕਰਨੇ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News