ਦਵਾਈ ਲੈਣ ਗਏ ਨੌਜਵਾਨ ਦੀ ਖੇਤਾਂ ''ਚੋਂ ਮਿਲੀ ਲਾਸ਼

02/15/2020 7:51:08 PM

ਗੁਰਦਾਸਪੁਰ, (ਜ. ਬ.)— ਘਰ ਤੋਂ ਦਵਾਈ ਲੈਣ ਗਏ ਨੌਜਵਾਨ ਦੀ ਸ਼ਨੀਵਾਰ ਖੇਤਾਂ 'ਚੋਂ ਲਾਸ਼ ਮਿਲੀ। ਗੁਰਦਾਸਪੁਰ ਸਦਰ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਦੇ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਅਜੇ ਧਾਰਾ 174 ਅਧੀਨ ਕਾਰਵਾਈ ਕੀਤੀ ਗਈ ਹੈ। ਕੇਸ ਦੀ ਜਾਂਚ ਕਰ ਰਹੇ ਸਹਾਇਕ ਸਬ-ਇੰਸਪੈਕਟਰ ਕੁਲਦੀਪ ਸਿੰਘ ਅਨੁਸਾਰ ਮ੍ਰਿਤਕ ਲਖਬੀਰ ਸਿੰਘ ਦੇ ਪਿਤਾ ਰਵੇਲ ਸਿੰਘ ਨਿਵਾਸੀ ਪਿੰਡ ਕਲਿਆਣਪੁਰ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਸ ਦਾ ਲੜਕਾ ਲਖਬੀਰ ਸਿੰਘ ਸ਼ੁੱਕਰਵਾਰ ਸਵੇਰੇ ਲੱਗਭਗ 10 ਵਜੇ ਘਰ ਤੋਂ ਬੀਮਾਰ ਹੋਣ ਕਾਰਣ ਦਵਾਈ ਲੈਣ ਲਈ ਗਿਆ ਸੀ ਪਰ ਵਾਪਸ ਨਹੀਂ ਆਇਆ। ਇਸ ਸਬੰਧੀ ਲਖਬੀਰ ਸਿੰਘ ਦੇ ਗੁੰਮ ਹੋਣ ਸਬੰਧੀ ਗੁਰਦਾਸਪੁਰ ਸਦਰ ਪੁਲਸ ਸਟੇਸ਼ਨ 'ਚ ਰਿਪੋਰਟ ਵੀ ਦਰਜ ਕੀਤੀ ਗਈ ਸੀ ਪਰ ਸ਼ਨੀਵਾਰ ਪਿੰਡ ਪੂਰੋਵਾਲ ਜੱਟਾਂ ਕੋਲ ਲਖਬੀਰ ਸਿੰਘ ਦੀ ਲਾਸ਼ ਮਿਲੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਅਜੇ ਧਾਰਾ 174 ਅਧੀਨ ਕਾਰਵਾਈ ਕੀਤੀ ਗਈ ਹੈ ਤੇ ਪੋਸਟਮਾਰਟਮ ਰਿਪੋਰਟ ਮਿਲਣ 'ਤੇ ਜੇਕਰ ਕੋਈ ਮਾਮਲਾ ਹੋਰ ਨਿਕਲਿਆ ਤਾਂ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
 


KamalJeet Singh

Content Editor

Related News