ਖੇਤ ਦੇ ਕਿਨਾਰੇ ਮਿਲੀ ਨੌਜਵਾਨ ਦੀ ਲਾਸ਼, ਫ਼ੈਲੀ ਸਨਸਨੀ

Saturday, Oct 19, 2024 - 05:48 PM (IST)

ਕਾਦੀਆਂ (ਜ਼ੀਸ਼ਾਨ)- ਅੱਜ ਸਵੇਰੇ ਖੇਤ ਦੇ ਕਿਨਾਰੇ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਨਵੀਦ ਅਹਿਮਦ ਪੁੱਤਰ ਮੁਹੱਮਦ ਸ਼ਰੀਫ਼ (30) ਜੋਕਿ ਕੁਝ ਮਹੀਨੇ ਤੋਂ ਦਿਮਾਗੀ ਪਰੇਸ਼ਾਨ ਦੱਸਿਆ ਜਾਂਦਾ ਹੈ, ੳਸ ਦੀ ਲਾਸ਼ ਘੱਰ ਦੇ ਲਾਗੇ ਹੀ ਖੇਤ ਦੇ ਕਿਨਾਰੇ ਮਿਲੀ। 
ਲਾਸ਼ ਮਿਲਣ ਤੋਂ ਬਾਅਦ ਕਾਦੀਆਂ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋ ਬਾਅਦ ਐੱਸ. ਐੱਚ. ਓ. ਪਰਮਿੰਦਰ ਸਿੰਘ ਆਪਣੀ ਟੀਮ ਨਾਲ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਹੈ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕੀਆ ਹੈ।

ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਨੇ ਖੁਦ ਸਾਂਭਿਆ ਮੋਰਚਾ, 2 ਹਜ਼ਾਰ ਤੋਂ ਵੱਧ ਸ਼ਰਧਾਲੂ ਡਟੇ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News