ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
Saturday, Nov 30, 2024 - 06:51 PM (IST)
ਬਟਾਲਾ (ਸਾਹਿਲ)- ਸਥਾਨਕ ਗਾਂਧੀ ਚੌਕ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ ਐਂਬੂਲੈਂਸ 108 ਦੇ ਕਰਮਚਾਰੀਆਂ ਨੇ ਸੂਚਨਾ ਮਿਲਣ ਦੇ ਬਾਅਦ ਗਾਂਧੀ ਚੌਕ ਵਿਖੇ ਪਹੁੰਚ ਕੇ ਮਿ੍ਰਤਕ ਵਿਅਕਤੀ ਨੂੰ ਲੈ ਕੇ ਸਿਵਲ ਹਸਪਤਾਲ ਵਿਖੇ ਪਹੁੰਚੇ ਜਿੱਥੋਂ ਡਾਕਟਰਾਂ ਨੇ ਉਕਤ ਵਿਅਕਤੀ ਦੀ ਲਾਸ਼ ਨੂੰ ਸ਼ਨਾਖਤ ਲਈ ਡੈੱਡ ਹਾਊਸ ਵਿਚ ਰੱਖਵਾ ਦਿੱਤਾ ਹੈ। ਇਸ ਸਬੰਧੀ ਸਿਟੀ ਪੁਲਸ ਨੂੰ ਡਾਕਟਰਾਂ ਨੇ ਸੂਚਨਾ ਦੇ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮਰਿੱਤ ਵਿਅਕਤੀ ਦੀ ਪਛਾਣ ਨਹੀਂ ਸੀ ਹੋ ਪਾਈ।
ਇਹ ਵੀ ਪੜ੍ਹੋ- ਪੰਜਾਬ 'ਚ ਦੋ ਦਿਨ ਲਈ ਇਹ ਮੁਫ਼ਤ ਬੱਸ ਸੇਵਾ ਰਹੇਗੀ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8