ਪਿੰਡ ਥਰੀਏਵਾਲ ਦੀ ਡਰੇਨ ਕੋਲੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Tuesday, May 19, 2026 - 02:39 PM (IST)

ਪਿੰਡ ਥਰੀਏਵਾਲ ਦੀ ਡਰੇਨ ਕੋਲੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਬਟਾਲਾ/ਸ੍ਰੀ ਅੱਚਲ ਸਾਹਿਬ (ਬੇਰੀ, ਗੋਰਾ ਚਾਹਲ)-ਨਜ਼ਦੀਕੀ ਪਿੰਡ ਥਰੀਏਵਾਲ ਦੀ ਡਰੇਨ ਕੋਲ ਸ਼ੱਕੀ ਹਾਲਾਤ ’ਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਅੱਜ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਥਰੀਏਵਾਲ ਦੀ ਡਰੇਨ ਦੇ ਸੜਕ ਕਿਨਾਰੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਮਚੀ ਹਾਹਾਕਾਰ! ਡੂੰਘਾ ਹੋਇਆ CNG ਦਾ ਸੰਕਟ, ਕਈ ਪੈਟਰੋਲ ਪੰਪਾਂ 'ਤੇ ਗੈਸ ਖ਼ਤਮ

ਉਨ੍ਹਾਂ ਦੱਸਿਆ ਕਿ ਲਾਸ਼ ਦੀ ਪਛਾਣ ਕਰਵਾਉਣ ਲਈ ਇਸ ਨੂੰ ਸਿਵਲ ਹਸਪਤਾਲ ਬਟਾਲਾ ਦੇ ਮੁਰਦਾਘਰ (ਡੈੱਡ ਹਾਊਸ) ’ਚ ਰੱਖਵਾ ਦਿੱਤਾ ਗਿਆ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐੱਸ. ਐੱਚ. ਓ. ਗੁਰਇਕਬਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਇਸ ਵਿਅਕਤੀ ਬਾਰੇ ਕੋਈ ਪਤਾ ਹੋਵੇ, ਤਾਂ ਉਹ ਥਾਣਾ ਰੰਗੜ ਨੰਗਲ ਦੀ ਪੁਲਸ ਨੂੰ ਜ਼ਰੂਰ ਸੂਚਿਤ ਕਰੇ।

ਇਹ ਵੀ ਪੜ੍ਹੋ:  ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News