ਨਾਜਾਇਜ਼ ਮਾਈਨਿੰਗ ਦੀ ਵੀਡੀਓ ਬਣਾਉਣ ਵਾਲੇ ’ਤੇ ਜਾਨਲੇਵਾ ਹਮਲਾ

Sunday, Apr 17, 2022 - 10:54 AM (IST)

ਨਾਜਾਇਜ਼ ਮਾਈਨਿੰਗ ਦੀ ਵੀਡੀਓ ਬਣਾਉਣ ਵਾਲੇ ’ਤੇ ਜਾਨਲੇਵਾ ਹਮਲਾ

ਹਰਸ਼ਾ ਛੀਨਾ (ਭੱਟੀ) : ਪਿੰਡ ਓਠੀਆਂ ਦੇ ਵਸਨੀਕ ਸਾਬਕਾ ਫੌਜੀ ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਜੋ ਕਿ ਬੀਤੀ 12 ਅਪ੍ਰੈਲ ਦੀ ਰਾਤ ਨੂੰ ਕਸਬੇ ਦੇ ਨਾਲ ਲੱਗਦੇ ਪਿੰਡ ਕੋਟਸਿੱਧੂ ਤੇ ਭਿੰਡੀਸੈਦਾ ਵਾਲੇ ਪਾਸੇ ਤੋਂ ਨਾਜਾਇਜ਼ ਮਾਈਨਿੰਗ ਕਰ ਕੇ 3 ਰੇਤਾਂ ਨਾਲ ਭਰੀਆ ਟਰਾਲੀਆ ਚੋਰੀ ਛਿਪੇ ਅੰਮ੍ਰਿਤਸਰ ਵੱਲ ਨੂੰ ਜਾ ਰਹੀਆ ਸਨ। ਉਨ੍ਹਾਂ ਦਾ ਪਿੱਛਾ ਕਰ ਕੇ ਉਨ੍ਹਾਂ ਟਰਾਲੀਆਂ ਦੀ ਵੀਡੀਓ ਬਣਾ ਰਿਹਾ ਸੀ ਤਾਂ ਅਣਪਛਾਤੇ ਟਰਾਲੀ ਚਾਲਕਾਂ ਨੇ ਗੁਰਪ੍ਰੀਤ ਸਿੰਘ ’ਤੇ ਮਾਰੂ ਹਥਿਆਂਰਾ ਨਾਲ ਹਮਲਾ ਕਰ ਕੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਨੂੰ ਪਰਿਵਾਰ ਵਾਲਿਆਂ ਨੇ ਮੋਬਾਇਲ ਫੋਨ ਦੀ ਲੋਕੇਸ਼ਨ ਤੋਂ ਪਤਾ ਕਰ ਕੇ ਨੇੜਲੇ ਪਿੰਡ ਧਾਰੀਵਾਲ ਬੱਗਾ ਵਿਖੇ ਲੱਭਿਆ, ਜਿੱਥੇ ਉਹ ਬੁਰੀ ਤਰ੍ਹਾਂ ਨਾਲ ਲਹੂ-ਲੁਹਾਨ ਹੋਇਆ ਪਿਆ ਸੀ।

ਇਹ ਵੀ ਪੜ੍ਹੋ : ਘਰ ’ਚ ਦਾਖ਼ਲ ਹੋਏ ਪ੍ਰੇਮੀ ਨੇ ਘਰਵਾਲੇ ਸਾਹਮਣੇ ਪ੍ਰੇਮਿਕਾ ’ਤੇ ਕੀਤਾ ਜਾਨਲੇਵਾ ਹਮਲਾ, ਜਾਣੋ ਕੀ ਹੈ ਮਾਮਲਾ

ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉੱਧਰ ਓਠੀਆਂ ਪੁਲਸ ਚੌਕੀ ਦੇ ਮੁਖੀ ਗੁਰਜਿੰਦਰ ਸਿੰਘ ਨੇ ਇਸ ਮਾਮਲੇ ਸਬੰਧੀ ਕਿਹਾ ਕਿਹਾ ਕਿ ਜ਼ਖਮੀ ਗੁਰਪ੍ਰੀਤ ਸਿੰਘ ਅਜੇ ਬਿਆਨ ਦੇਣ ਦੀ ਹਾਲਤ ’ਚ ਨਹੀਂ ਹੈ, ਜਦਕਿ ਪੁਲਸ ਵੱਲੋਂ ਫਿਰ ਵੀ ਪੂਰੇ ਮਾਮਲੇ ਦੀ ਜਾਂਚ ਕੀਤਾ ਜਾ ਰਹੀ ਹੈ ਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸ਼ਰਾਬ ਛੁਡਵਾਉਣ ਆਏ ਮਰੀਜ਼ ਦੀ ਹੋਈ ਮੌਤ, ਪਰਿਵਾਰ ਨੇ ਡਾਕਟਰਾਂ ’ਤੇ ਲਗਾਏ ਗਲਤ ਦਵਾਈ ਦੇਣ ਦੇ ਦੋਸ਼

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News