ਸਰਪੰਚ ਨਾਲ ਗਾਲੀ-ਗਲੋਚ ਕਰਨ ਤੇ ਗੋਲ਼ੀਆਂ ਚਲਾਉਣ ਦੇ ਦੋਸ਼ ਹੇਠ ਇਕ ਨਾਮਜ਼ਦ

08/07/2021 3:06:03 PM

ਤਰਨਤਾਰਨ (ਰਾਜੂ)- ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਗੋਲ਼ੀਆਂ ਚਲਾਉਣ ਅਤੇ ਗਾਲੀ-ਗਲੋਚ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਪਿੰਡ ਗਿੱਲ ਵੜੈਚ ਦੇ ਮੌਜੂਦਾ ਸਰਪੰਚ ਦਿਲਬਾਗ ਸਿੰਘ ਪੁੱਤਰ ਸਾਧਾ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ ਦਾ ਲਖਵਿੰਦਰ ਸਿੰਘ ਉਨ੍ਹਾਂ ਦੀ ਪਾਰਟੀ ਦਾ ਮੈਂਬਰ ਹੈ ਪਰ ਲਖਵਿੰਦਰ ਸਿੰਘ ਦਾ ਭਰਾ ਸਤਨਾਮ ਸਿੰਘ ਉਸ ਨੂੰ ਸਾਡੇ ਨਾਲ ਆਉਣ ਜਾਣ ਤੋਂ ਰੋਕਦਾ ਸੀ। ਕਰੀਬ ਇਕ ਮਹੀਨਾ ਪਹਿਲਾਂ ਵੀ ਸਤਨਾਮ ਸਿੰਘ ਨੇ ਆਪਣੇ ਭਰਾ ਲਖਵਿੰਦਰ ਸਿੰਘ ਉੱਪਰ ਗੋਲੀਆਂ ਚਲਾਈਆਂ ਸਨ ਅਤੇ ਬੀਤੀ 2 ਅਗਸਤ ਨੂੰ ਦੋਬਾਰਾ ਸਤਨਾਮ ਸਿੰਘ ਨੇ ਆਪਣੇ ਭਰਾ ਲਖਵਿੰਦਰ ਸਿੰਘ ’ਤੇ ਗੋਲ਼ੀਆਂ ਚਲਾਈਆਂ ਅਤੇ ਉਸ ਨੂੰ ਜਾਤੀ ਸੂਚਕ ਸ਼ਬਦ ਬੋਲੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਦੀ ਸ਼ਿਕਾਇਤ ਉਸ ਨੇ ਤੁਰੰਤ ਪੁਲਸ ਨੂੰ ਕਰ ਦਿੱਤੀ। 

ਇਹ ਵੀ ਪੜ੍ਹੋ: ਜਲੰਧਰ: ਵਿਦੇਸ਼ ਭੇਜਣ ਲਈ ਮੁੰਡੇ ਵਾਲਿਆਂ ਤੋਂ ਠੱਗੇ 18 ਲੱਖ, ਜਦੋਂ ਵੀਜ਼ਾ ਲੱਗਾ ਤਾਂ ਕਹਿੰਦੇ 'ਕੁੜੀ ਦੀ ਮੌਤ ਹੋ ਗਈ'

ਇਸ ਸਬੰਧੀ ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਸਤਨਾਮ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਗਿੱਲ ਵੜੈਚ ਖ਼ਿਲਾਫ਼ ਮੁਕੱਦਮਾ ਨੰਬਰ 126 ਧਾਰਾ 336/506 ਆਈ. ਪੀ. ਸੀ., 25/27/54/59 ਅਸਲਾ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਕਾਂਗਰਸੀ ਸੰਸਦ ’ਚ ਬੋਲਦੇ ਨਹੀਂ, ਬਾਹਰ ਕਿਸਾਨਾਂ ਦੇ ਹਮਾਇਤੀ ਹੋਣ ਦਾ ਕਰਦੇ ਨੇ ਡਰਾਮਾ: ਹਰਸਿਮਰਤ ਬਾਦਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News