ਜਾਨੋਂ ਮਾਰਨ ਦੀ ਨੀਅਤ ਨਾਲ ਪਰਿਵਾਰ ''ਤੇ ਕੀਤਾ ਹਮਲਾ

07/05/2024 4:12:08 PM

ਬਟਾਲਾ (ਬਲਜੀਤ)-ਘਰ ’ਚ ਦਾਖ਼ਲ ਹੋ ਕੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ ਹਮਲੇ ਨੂੰ 10 ਤੋਂ ਜ਼ਿਆਦਾ ਦਿਨ ਬੀਤ ਜਾਣ ’ਤੇ ਵੀ ਪੁਲਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਸਬੰਧੀ ਪੀੜਤ ਪਰਿਵਾਰ ’ਚ ਪੁਲਸ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੀ ਹੋਈ ਰਾਣੋ ਪਤਨੀ ਮੇਜਰ ਸਿੰਘ ਵਾਸੀ ਮਰੜ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ 16 ਦੇ ਕਰੀਬ ਵਿਅਕਤੀ ਅਤੇ 4 ਦੇ ਕਰੀਬ ਔਰਤਾਂ ਵੱਲੋਂ ਸਾਨੂੰ ਮਾਰਨ ਦੀ ਨੀਅਤ ਨਾਲ ਹਮਲਾ ਕੀਤਾ ਗਿਆ ਸੀ, ਜਿਸ ’ਤੇ ਉਹ, ਉਸ ਦਾ ਪਤੀ ਮੇਜਰ ਸਿੰਘ, ਲੜਕਾ ਬਿਕਰਮਜੀਤ ਸਿੰਘ, ਲੜਕਾ ਸੰਦੀਪ ਸਿੰਘ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਦਾ ਇਲਾਜ ਸਰਕਾਰੀ ਹਸਪਤਾਲ ਤੋਂ ਕਰਵਾਇਆ ਗਿਆ ਸੀ।

ਜਦਕਿ ਉਸ ਦਾ ਲੜਕਾ ਸੰਦੀਪ ਸਿੰਘ ਅਜੇ ਵੀ ਸਰਕਾਰੀ ਹਸਪਤਾਲ ’ਚ ਜ਼ੇਰੇ ਇਲਾਜ ਹੈ। ਰਾਣੋ ਨੇ ਦੱਸਿਆ ਕਿ ਉਨ੍ਹਾਂ ਦੀ ਮੈਡੀਕਲ ਰਿਪੋਰਟ ਥਾਣਾ ਸਦਰ ’ਚ ਪਹੁੰਚ ਚੁੱਕੀ ਹੈ ਪਰ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੁਲਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਜਲਦ ਇਨਸਾਫ਼ ਨਾ ਦਿਵਾਇਆ ਤਾਂ ਉਹ ਐੱਸ. ਐੱਸ. ਪੀ. ਦਫ਼ਤਰ ਬਟਾਲਾ ਦਾ ਘਿਰਾਓ ਕਰਨਗੇ।

ਇਹ ਵੀ ਪੜ੍ਹੋ- ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਜਣਿਆਂ ਦੀ ਹੋਈ ਮੌਤ

ਇਸ ਮੌਕੇ ਜਦੋਂ ਦੂਜੀ ਧਿਰ ਸਰਬਜੀਤ ਸਿੰਘ ਸੱਬਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਰਾਣੋ ਦਾ ਲੜਕਾ ਗਲਤ ਹਰਕਤਾਂ ਕਰਦਾ ਸੀ ਅਤੇ ਅਸੀਂ ਉਸ ਨੂੰ ਰੋਕਦੇ ਸੀ, ਜਿਸ ’ਤੇ ਅਸੀਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਦੱਸਿਆ ਸੀ। ਉਨ੍ਹਾਂ ਦੱਸਿਆ ਕਿ ਰਾਣੋ ਦੇ ਲੜਕੇ ਸੰਦੀਪ ਸਿੰਘ ਨੇ ਆਪਣੇ 14 ਦੇ ਕਰੀਬ ਅਣਪਛਾਤੇ ਸਾਥੀਆਂ ਨਾਲ ਸਾਡੇ ਘਰ ’ਤੇ ਹਮਲਾ ਕਰਦੇ ਹੋਏ ਉਸ ਦੇ ਪਰਿਵਾਰ ਦੇ ਤਿੰਨ ਵਿਅਕਤੀਆਂ ਅਤੇ ਉਸ ਦੀ ਮਾਤਾ ਨੂੰ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਮੈਡੀਕਲ ਰਿਪੋਰਟ ਵੀ ਥਾਣਾ ਸਦਰ ’ਚ ਪਹੁੰਚ ਚੁੱਕੀ ਹੈ। ਇਸ ਸਬੰਧੀ ਜਦੋਂ ਐੱਸ. ਐੱਚ. ਓ. ਸੁਖਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸ ਦਿਨ ਰਹੇਗੀ ਤਨਖਾਹੀ ਛੁੱਟੀ, ਬੰਦ ਰਹਿਣਗੇ ਸਰਕਾਰੀ ਅਦਾਰੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News