ਬੁਝਾਰਤ ਬਣੀ ਵਿਅਕਤੀ ਦੀ ਮੌਤ! ਢਾਈ ਸਾਲ ਪਹਿਲਾਂ ਐਕਸੀਡੈਂਟ 'ਚ ਟੁੱਟੇ ਸਨ ਚੂਲੇ

Friday, Nov 22, 2024 - 12:05 PM (IST)

ਬੁਝਾਰਤ ਬਣੀ ਵਿਅਕਤੀ ਦੀ ਮੌਤ! ਢਾਈ ਸਾਲ ਪਹਿਲਾਂ ਐਕਸੀਡੈਂਟ 'ਚ ਟੁੱਟੇ ਸਨ ਚੂਲੇ

ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਮਾਂਗਟ)- ਪੁਲਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸਾਹਪੁਰ ਜਾਜਨ ’ਚ 35 ਸਾਲਾਂ ਵਿਅਕਤੀ ਦੀ ਭੇਤਭਰੀ ਹਾਲਾਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਵਿਅਕਤੀ ਰਾਜਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਦੇ ਭਰਾ ਬਲਵਿੰਦਰ ਸਿੰਘ ਅਤੇ ਭੈਣ ਜਗਜੀਤ ਕੌਰ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਬੀਤੇ ਕੱਲ ਰੋਟੀ ਖਾ ਕੇ ਆਪਣੇ ਮਕਾਨ ਦੇ ਅੰਦਰ ਸੁੱਤਾ ਸੀ ਪਰ ਅੱਜ ਸਵੇਰੇ ਜਦੋਂ ਉਹ ਆਪਣੇ ਕਮਰੇ ’ਚੋਂ ਬਾਹਰ ਨਹੀਂ ਆਇਆ ਤਾਂ ਅਸੀਂ ਉਸ ਨੂੰ ਬੜੀਆਂ ਆਵਾਜ਼ਾਂ ਮਾਰੀਆਂ ਪਰ ਉਸ ਨੇ ਕੋਈ ਆਵਾਜ਼ ਨਹੀਂ ਦਿੱਤੀ। ਸ਼ੱਕ ਪੈਣ ’ਤੇ ਅਸੀਂ ਮਿਸਤਰੀ ਨੂੰ ਬੁਲਾ ਕੇ ਗਰਿੱਲ ਨੂੰ ਕਟਵਾ ਕੇ ਅੰ ਦਰ ਦੇਖਿਆ ਤਾਂ ਉਸ ਦੀ ਪੱਖੇ ਨਾਲ ਲਾਸ਼ ਲਟਕ ਰਹੀ ਸੀ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ

ਉਨ੍ਹਾਂ ਦੱਸਿਆ ਕਿ ਰਾਜਵਿੰਦਰ ਸਿੰਘ ਦੀ ਅੱਜ ਤੋਂ ਕਰੀਬ ਢਾਈ ਸਾਲ ਪਹਿਲਾਂ ਐਕਸੀਡੈਂਟ ਦੌਰਾਨ ਚੂਲੇ ਟੁੱਟੇ ਹੋਣ ਦੀ ਵਜ੍ਹਾ ਨਾਲ ਵਾਕਰ ਦੇ ਸਹਾਰੇ ਚਲਦਾ ਸੀ ਪਰ ਉਹ ਫਾਹ ਕਿਵੇਂ ਲੈ ਸਕਦਾ ਹੈ ,ਇਹ ਇਕ ਬੁਜ਼ਾਰਤ ਬਣੀ ਹੋਈ ਹੈ। ਪਰਿਵਾਰ ਨੇ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰ ਕੇ ਬਣਦਾ ਇਨਸਾਫ ਦਿੱਤਾ ਜਾਵੇ।

ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ

ਉਧਰ ਮੌਕੇ ’ਤੇ ਪਹੁੰਚੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਅਮਰਜੀਤ ਮਸੀਹ ਨੇ ਦੱਸਿਆ ਕਿ ਮ੍ਰਿਤਕ ਰਾਜਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜੋ ਵੀ ਉਹ ਬਿਆਨ ਦਰਜ ਕਰਾਉਣਗੇ, ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਇਹ ਵੀ ਪੜ੍ਹੋ- 3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News