ਰੇਲ-ਗੱਡੀ ਦੀ ਲਪੇਟ ’ਚ ਆਉਣ ਨਾਲ ਮੌਤ

01/25/2020 6:59:14 PM

ਗੁਰਦਾਸਪੁਰ, (ਵਿਨੋਦ)- ਬੀਤੀ ਰਾਤ ਇਕ ਵਿਅਕਤੀ ਦੀ ਰੇਲ-ਗੱਡੀ ਦੇ ਲਪੇਟ ’ਚ ਆਉਣ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਚੌਕੀ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਬੂਟਾ ਰਾਮ ਪੁੱਤਰ ਗੁਲਜ਼ਾਰੀ ਲਾਲ ਪਿੰਡ ਮਚਲਾ ਬੀਤੀ ਰਾਤ ਪੰਛੀ ਕਾਲੋਨੀ ਦੇ ਨੇਡ਼ੇ ਰੇਲਵੇ ਲਾਈਨ ਨੂੰ ਪਾਰ ਰਿਹਾ ਸੀ ਕਿ ਅੰਮ੍ਰਿਤਸਰ ਤੋਂ ਪਠਾਨਕੋਟ ਨੂੰ ਜਾਣ ਵਾਲੀ ਡੀ. ਐੱਮ. ਯੂ. ਰੇਲ-ਗੱਡੀ ਦੀ ਲਪੇਟ ਵਿਚ ਆ ਗਿਆ। ਜਿਸ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ’ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।

Bharat Thapa

This news is Content Editor Bharat Thapa