ਅਵਾਰਾ ਪਸ਼ੂ ਨਾਲ ਟੱਕਰ ਕਾਰਨ ਨੌਜਵਾਨ ਦੀ ਮੌਤ
Sunday, Apr 14, 2019 - 09:25 PM (IST)

ਭਿੰਡੀ ਸੈਦਾਂ, (ਗੁਰਜੰਟ)- ਨਜ਼ਦੀਕੀ ਪਿੰਡ ਕੋਟਲਾ ਸੁਰਾਜ ਲੁਹਾਰ ਵਿਖੇ ਆਵਾਰਾ ਪਸ਼ੂ 'ਚ ਵੱਜਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਰਣਜੀਤ ਸਿੰਘ ਉਰਫ ਮੰਗਾ (18) ਪੁੱਤਰ ਪ੍ਰਤਾਪ ਸਿੰਘ ਵਾਸੀ ਖੱਸੂਪੁਰਾ ਮੋਟਰਸਾਈਕਲ 'ਤੇ ਅਜਨਾਲਾ ਤੋਂ ਭਿੰਡੀ ਸੈਦਾਂ ਵੱਲ ਨੂੰ ਆ ਰਿਹਾ ਸੀ ਤਾਂ ਰਸਤੇ 'ਚ ਪੈਂਦੇ ਪਿੰਡ ਕੋਟਲਾ ਸੁਰਾਜ ਲੁਹਾਰ ਨੇੜੇ ਅਚਾਨਕ ਇਕ ਆਵਾਰਾ ਪਸ਼ੂ ਨਾਲ ਮੋਟਰਸਾਈਕਲ ਟਕਰਾ ਗਿਆ। ਇਸ ਦੌਰਾਨ ਮੋਟਰਸਾਈਕਲ ਸਵਾਰ ਰਣਜੀਤ ਸਿੰਘ ਦਾ ਸਿਰ ਸੜਕ 'ਤੇ ਵੱਜਣ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਣ 'ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ 12ਵੀਂ ਜਮਾਤ ਦਾ ਵਿਦਿਆਰਥੀ ਸੀ ਤੇ ਤਿੰਨਾਂ ਭੈਣਾਂ ਦਾ ਇਕਲੌਤਾ ਭਰਾ ਸੀ।