ਸੜਕ ਹਾਦਸੇ ''ਚ ਵਿਅਕਤੀ ਦੀ ਮੌਤ
Monday, Sep 16, 2019 - 11:10 PM (IST)

ਅੰਮ੍ਰਿਤਸਰ, (ਸੰਜੀਵ)— ਵੇਰਕਾ ਮਾਰਗ 'ਤੇ ਆਟੋ ਤੇ ਐਕਟਿਵਾ ਵਿਚਾਲੇ ਹੋਈ ਟੱਕਰ ਦੌਰਾਨ ਐਕਟਿਵਾ ਸਵਾਰ ਗੁਰਪ੍ਰੀਤ ਸਿੰਘ ਨਿਵਾਸੀ ਤਲਵੰਡੀ ਖੁੰਮਣ ਦੀ ਮੌਕੇ 'ਤੇ ਮੌਤ ਹੋ ਗਈ। ਜਦੋਂ ਪੁਲਸ ਮੌਕੇ 'ਤੇ ਪਹੁੰਚੀ ਉਦੋਂ ਤਕ ਆਟੋ ਚਾਲਕ ਮੌਕੇ ਤੋਂ ਫ਼ਰਾਰ ਹੋ ਚੁੱਕਾ ਸੀ। ਪੁਲਸ ਨੇ ਇਸ ਮਾਮਲੇ 'ਚ ਕੇਸ ਦਰਜ ਕਰ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।