ਕਾਰ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

09/23/2019 7:13:45 PM

ਖਿਲਚੀਆਂ, (ਅਵਤਾਰ)— ਕਸਬਾ ਟਾਂਗਰਾ ਵਿਖੇ ਜੀ. ਟੀ. ਰੋਡ 'ਤੇ ਇਕ ਤੇਜ਼ ਰਫਤਾਰ ਸਵਿਫਟ ਕਾਰ ਮੋਟਰਸਾਈਕਲ ਦੇ ਪਿਛਲੇ ਪਾਸਿਓਂ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹੀਰੋ ਹਾਂਡਾ ਮੋਟਰਸਾਈਕਲ 'ਤੇ ਇਕ ਵਿਅਕਤੀ ਅੰਮ੍ਰਿਤਸਰ ਤੋਂ ਬਿਆਸ ਵੱਲ ਜਾ ਰਿਹਾ ਸੀ। ਤੇਜ਼ ਰਫਤਾਰ ਸਵਿਫਟ ਕਾਰ ਨਾਲ ਟੱਕਰ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਡਰਾਈਵਰ ਆਪਣੀ ਕਾਰ ਉਥੇ ਛਡ ਕੇ ਚਲਾ ਗਿਆ।
ਮੌਕੇ 'ਤੇ ਹਾਈਵੇ ਪੁਲਸ ਤੇ ਚੌਕੀ ਇੰਚਾਰਜ ਟਾਂਗਰਾ ਏ. ਐੱਸ. ਆਈ. ਜਗੀਰ ਸਿੰਘ ਨੇ ਪਹੁੰਚ ਕੇ ਦੋਹਾਂ ਵਾਹਨਾਂ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਮ੍ਰਿਤਕ ਦੀ ਪਛਾਣ ਬੂਟਾ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਰਣਜੀਤ ਐਵੀਨਿਊ ਡੀ ਬਲਾਕ ਹਾਊਸ ਨੰਬਰ 160 ਦੇ ਤੌਰ 'ਤੇ ਹੋਈ ਹੈ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਟਰਮ ਲਈ ਭੇਜ ਦਿੱਤਾ ਗਿਆ ਹੈ। ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

KamalJeet Singh

This news is Content Editor KamalJeet Singh