ਟਰੱਕ ਦੀ ਲਪੇਟ ''ਚ ਆਉਣ ਕਾਰਨ ਨੌਜਵਾਨ ਦੀ ਮੌਤ

10/04/2019 7:17:12 PM

ਅੰਮ੍ਰਿਤਸਰ, (ਅਰੁਣ)— ਮਕਬੂਲਪੁਰਾ ਇਲਾਕੇ 'ਚ ਜਾ ਰਹੇ ਇਕ ਮੋਟਰਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਕੁਚਲਦਿਆਂ ਮੌਕੇ 'ਤੋਂ ਫਰਾਰ ਅਣਪਛਾਤੇ ਟਰੱਕ ਚਾਲਕ ਖਿਲਾਫ ਕਾਰਵਾਈ ਕਰਦਿਆਂ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਰਾਜਪਾਲ ਨੇ ਦੱਸਿਆ ਕਿ 2 ਅਕਤੂਬਰ ਦੀ ਸ਼ਾਮ 7 ਵਜੇ ਕਰੀਬ ਉਹ ਤੇ ਉਸ ਦਾ ਭਰਾ ਸ਼ਮਸ਼ੇਰ ਲਾਲ ਵੱਖ-ਵੱਖ ਮੋਟਰਸਾਈਕਲਾਂ 'ਤੇ ਘਰ ਨੂੰ ਜਾ ਰਹੇ ਸੀ, ਮਗਰੋਂ ਆਏ ਇਕ ਤੇਜ਼ ਰਫਤਾਰ ਟਰੱਕ ਦੇ ਅਣਪਛਾਤੇ ਚਾਲਕ ਨੇ ਬਿਨਾਂ ਹਾਰਨ ਦਿੱਤੇ ਉਸ ਦੇ ਭਰਾ ਨੂੰ ਟੱਕਰ ਮਾਰ ਦਿੱਤੀ, ਜਿਸ 'ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਲਾਸ਼ ਕਬਜ਼ੇ 'ਚ ਲੈਣ ਮਗਰੋਂ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


KamalJeet Singh

Content Editor

Related News