ਕਾਰ ਦੀ ਲਪੇਟ ''ਚ ਆਉਣ ਨਾਲ ਨੌਜਵਾਨ ਦੀ ਮੌਤ
Thursday, Feb 13, 2020 - 07:38 PM (IST)

ਅੰਮ੍ਰਿਤਸਰ, (ਅਰੁਣ)— ਅਟਾਰੀ-ਵਾਹਗਾ ਰੋਡ 'ਤੇ ਸਥਿਤ ਗੇਟ ਨੰ. ਸੀ. ਪੀ.-2 ਨੇੜੇ ਆ ਰਹੇ ਬਾਈਕ ਸਵਾਰ 2 ਦੋਸਤਾਂ ਨੂੰ ਇਕ ਤੇਜ਼ ਰਫਤਾਰ ਕਾਰ ਦੇ ਅਣਪਛਾਤੇ ਚਾਲਕ ਨੇ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ। ਹਸਪਤਾਲ ਲਿਜਾਣ 'ਤੇ ਡਾਕਟਰਾਂ ਨੇ ਇਕ ਨੌਜਵਾਨ ਮੰਗਲ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਛੇਹਰਟਾ ਦੀ ਪੁਲਸ ਨੂੰ ਕੀਤੀ ਸ਼ਿਕਾਇਤ 'ਚ ਗੁਰਜੀਤ ਸਿੰਘ ਨੇ ਦੱਸਿਆ ਕਿ 11 ਫਰਵਰੀ ਦੀ ਸ਼ਾਮ 6.30 ਵਜੇ ਉਸ ਦਾ ਭਤੀਜਾ ਮੰਗਲ ਸਿੰਘ ਜੋ ਗੁਆਂਢੀਆਂ ਦੇ ਲੜਕੇ ਕਾਲਾ ਸਿੰਘ ਨਾਲ ਮੋਟਰਸਾਈਕਲ 'ਤੇ ਆ ਰਿਹਾ ਸੀ, ਸੈਨਾ ਦੇ ਗੇਟ ਨੰ. ਸੀ. ਪੀ.-2 ਨੇੜੇ ਪੁੱਜਣ 'ਤੇ ਇਕ ਤੇਜ਼ ਰਫਤਾਰ ਕਾਰ ਦੇ ਅਣਪਛਾਤੇ ਚਾਲਕ ਵੱਲੋਂ ਟੱਕਰ ਮਾਰ ਦੇਣ ਨਾਲ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਹਸਪਤਾਲ ਲਿਜਾਣ 'ਤੇ ਡਾਕਟਰਾਂ ਨੇ ਮੰਗਲ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਨੇ ਮੌਕੇ 'ਤੋਂ ਦੌੜੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।