ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

09/23/2019 1:40:15 AM

ਬਟਾਲਾ, (ਬੇਰੀ)— ਐਤਵਾਰ ਸ਼ਾਮ ਸਮੇਂ ਡੀ. ਐੱਮ. ਯੂ. ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਐਤਵਾਰ ਸ਼ਾਮ ਸਮੇਂ ਕਾਦੀਆਂ ਤੋਂ ਅੰਮ੍ਰਿਤਸਰ ਜਾ ਰਹੀ ਡੀ. ਐੱਮ. ਯੂ. ਰੇਲ-ਗੱਡੀ ਜਦੋਂ ਬਟਾਲਾ ਦੇ ਬਾਈਪਾਸ 'ਤੇ ਪਹੁੰਚੀ ਤਾਂ ਇਕ ਨੌਜਵਾਨ ਨੇ ਇਸ ਅੱਗੇ ਆ ਕੇ ਆਪਣੀ ਜਾਨ ਦੇ ਦਿੱਤੀ, ਜਿਸ ਨਾਲ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਉਕਤ ਮਾਮਲੇ ਸਬੰਧੀ ਰੇਲਵੇ ਪੁਲਸ ਬਟਾਲਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਪਾਈ ਹੈ ਅਤੇ ਮ੍ਰਿਤਕ ਦੀ ਲਾਸ਼ ਫਿਲਹਾਲ ਕਬਜ਼ੇ 'ਚ ਲੈਣ ਉਪਰੰਤ ਪਛਾਣ ਲਈ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰੱਖ ਦਿੱਤੀ ਗਈ ਹੈ।

KamalJeet Singh

This news is Content Editor KamalJeet Singh