ਸੜਕ ਕਰਾਸ ਕਰ ਰਹੇ ਸਬਜ਼ੀ ਵਿਕਰੇਤਾ ਨੂੰ ਟਰੱਕ ਨੇ ਮਾਰੀ ਟੱਕਰ, ਹੋਈ ਮੌਕੇ ''ਤੇ ਮੌਤ
Saturday, Aug 19, 2023 - 06:40 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਅੱਜ ਸ਼ਾਮ ਕਰੀਬ ਸਾਢੇ 5 ਵਜੇ ਇਕ ਸਬਜ਼ੀ ਵਿਕਰੇਤਾ ਸਾਈਕਲ 'ਤੇ ਨੈਸ਼ਨਲ ਹਾਈਵੇ ਅੱਡਾ ਪਨਿਆੜ ਨੇੜੇ ਸੜਕ ਕਰਾਸ ਕਰ ਰਿਹਾ ਸੀ ਤਾਂ ਅਚਾਨਕ ਟਰੱਕ ਦੀ ਲਪੇਟ 'ਚ ਆਉਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਵਿਜੇ ਕੁਮਾਰ ਵਾਸੀ ਪਨਿਆੜ ਸਾਈਕਲ 'ਤੇ ਸਬਜ਼ੀ ਵੇਚ ਕੇ ਆਪਣੇ ਘਰ ਨੂੰ ਆ ਰਿਹਾ ਸੀ, ਜਦ ਅੱਡਾ ਪਨਿਆੜ ਨੇੜੇ ਨੈਸ਼ਨਲ ਹਾਈਵੇ ਕਰਾਸ ਕਰਨ ਲੱਗਾ ਤਾਂ ਗੈਸ ਸਿਲੰਡਰ ਦੀ ਸਪਲਾਈ ਵਾਲੇ ਟਰੱਕ ਦੀ ਲਪੇਟ 'ਚ ਆਉਣ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ ਤੇ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਦੀਨਾਨਗਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਅਤੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਦਿਨ-ਦਿਹਾੜੇ ਪਿਸਤੌਲ ਦੀ ਨੋਕ ’ਤੇ 62 ਲੱਖ ਦੀ ਲੁੱਟ, ਕਾਰ ਸਵਾਰ ਲੁਟੇਰਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8