ਰੋਜ਼ੀ-ਰੋਟੀ ਕਮਾਉਣ ਕੁਵੈਤ ਗਏ ਨੌਜਵਾਨ ਦੀ ਮੌਤ
Thursday, Dec 13, 2018 - 01:08 AM (IST)

ਬਟਾਲਾ, (ਸਾਹਿਲ, ਗੋਰਾਇਆ)- ਬੀਤੇ ਦਿਨੀਂ ਪਿੰਡ ਅਠਵਾਲ ਦੇ ਇਕ ਵਿਦੇਸ਼ ਗਏ ਨੌਜਵਾਨ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਕਰਤਾਰ ਸਿੰਘ ਆਪਣੇ ਪਰਿਵਾਰ ਦੀ ਰੋਜ਼ੀ-ਰੋਟੀ ਕਮਾਉਣ ਲਈ ਕੁਵੈਤ ਗਿਆ ਸੀ ਅਤੇ ਉਥੇ ਬਤੌਰ ਕਾਰਪੇਂਟਰ ਦਾ ਕੰਮ ਕਰਦਾ ਸੀ। ਬੀਤੇ ਦਿਨੀਂ ਉਸਦੀ ਅਚਾਨਕ ਤਬੀਅਤ ਖਰਾਬ ਹੋਈ। ਕੰਪਨੀ ਵਾਲਿਆਂ ਨੇ ਉਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ। ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸਦੀ ਮੌਤ ਦੀ ਖਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਬੇਟੀਆਂ ਨੂੰ ਛੱਡ ਗਿਆ।