ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

Friday, Aug 02, 2024 - 12:26 PM (IST)

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਲੋਪੋਕੇ (ਸਤਨਾਮ)-ਸਰਹੱਦੀ ਪਿੰਡ ਲੋਧੀਗੁੱਜਰ ਦੇ ਇਕ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੇ ਰਿਸ਼ਤੇਦਾਰ ਲਵਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਜੀਜਾ ਜੋਤਾ ਸਿੰਘ ਪਿੰਡ ਜੱਜੇ ਡਾਕਟਰੀ ਦੀ ਦੁਕਾਨ ਕਰਦਾ ਸੀ। ਹੁਣ ਉਸ ਨੇ ਆਪਣੀ ਦੁਕਾਨ ਬਦਲ ਕੇ ਪਿੰਡ ਨਵਾਂ ਜੀਵਨ ਲੈ ਲਈ ਸੀ। ਉਸ ਦਾ ਜੀਜਾ ਆਪਣੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਦੁਕਾਨ ਦਾ ਕੁਝ ਸਾਮਾਨ ਲੈਣ ਲਈ ਜਾ ਰਿਹਾ ਸੀ।

ਇਹ ਵੀ ਪੜ੍ਹੋ-  ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ

ਜਦ ਉਹ ਸੌੜੀਆਂ ਮੋੜ ਰਕਬਾ ਟਪਿਆਲਾ ਪੁੱਜੇ ਤਾਂ ਪਿੱਛੋਂ ਇਕ ਬਿਨਾਂ ਨੰਬਰੀ ਗ੍ਰੇਅ ਸੂਰਮਾ ਮਾਰਕਾ ਇਨੋਵਾ ਗੱਡੀ ਅਣਪਛਾਤੇ ਡਰਾਈਵਰ ਨੇ ਤੇਜ਼ ਰਫ਼ਤਾਰ ਗੱਡੀ ਮੇਰੇ ਜੀਜਾ ਜੋਤਾ ਸਿੰਘ ਦੇ ਮੋਟਰਸਾਈਕਲ ਦੇ ਪਿੱਛੇ ਮਾਰੀ। ਉਸ ਦੇ ਸਿਰ ਵਿਚ ਜ਼ਿਆਦਾ ਸੱਟ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਲੋਪੋਕੇ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਦੋਸ਼ੀਆਂ ਦੀ ਪਛਾਣ ਕਰ ਕੇ ਜੱਜ ਸਿੰਘ ਵਾਸੀ ਮੱਲੇਵਾਲ ਤੇ ਮਨਪ੍ਰੀਤ ਸਿੰਘ ਪਿੰਡ ਪੰਜ ਗਰਾਈਆਂ ਖਿਲਾਫ ਤਾਰਾ ਮੁਕੱਦਮਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਇੰਗਲੈਂਡ ਦੀ ਜੇਲ੍ਹ 'ਚ ਸਜ਼ਾ ਕੱਟ ਚੁੱਕੇ ਨੌਜਵਾਨ ਨੂੰ ਨਹੀਂ ਮਿਲ ਰਿਹਾ ਇਨਸਾਫ਼, ਪੁੱਤ ਨੂੰ ਵੇਖਣ ਲਈ ਤਰਸ ਰਹੇ ਮਾਪੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News