ਗਲਤ ਦਵਾਈ ਖ਼ਾਣ ਨਾਲ ਵਿਅਕਤੀ ਦੀ ਮੌਤ
Sunday, May 28, 2023 - 11:14 AM (IST)

ਬਟਾਲਾ (ਸਾਹਿਲ)- ਸਥਾਨਕ ਅਲੀਵਾਲ ਰੋਡ ’ਤੇ ਗਲਤ ਦਵਾਈ ਖਾਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਬੱਬਨਦੀਪ ਸਿੰਘ (35) ਪੁੱਤਰ ਨਰਿੰਦਰ ਸਿੰਘ ਵਾਸੀ ਜੁਝਾਰ ਨਗਰ, ਅਲੀਵਾਲ ਰੋਡ ਬਟਾਲਾ ਨੇ ਘਰ ਵਿਚ ਪਈ ਭੁਲੇਖੇ ਨਾਲ ਕੋਈ ਗਲਤ ਦਵਾਈ ਖਾ ਲਈ, ਜਿਸ ਨਾਲ ਉਸ ਦੀ ਹਾਲਤ ਵਿਗੜ ਗਈ ਅਤੇ ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਵਿਖੇ ਲੈ ਕੇ ਗਏ, ਜਿਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ- ਕਾਨੂੰਨ ਨਾਲ ਖਿਲਵਾੜ ਕਰਨ ਵਾਲਿਆਂ ਦੀ ਹੁਣ ਨਹੀਂ ਖੈਰ, ਤੁਰੰਤ ਹੋਵੇਗੀ ‘ਐੱਫ਼. ਆਈ. ਆਰ.’
ਏ. ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ 174 ਸੀਆਰ.ਪੀ.ਸੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਇੰਡੋਨੇਸ਼ੀਆ 'ਚ ਕਤਲ ਦੇ ਇਲਜ਼ਾਮ 'ਚ ਫਸੇ 2 ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਮੰਤਰੀ ਕੁਲਦੀਪ ਧਾਲੀਵਾਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।