ਜ਼ਿਆਦਾ ਸ਼ਰਾਬ ਪੀਣ ਨਾਲ ਵਿਅਕਤੀ ਦੀ ਮੌਤ
Sunday, Sep 08, 2024 - 10:36 AM (IST)
ਬਟਾਲਾ (ਸਾਹਿਲ)-ਜ਼ਿਆਦਾ ਸ਼ਰਾਬ ਪੀਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸ. ਆਈ. ਰਘਬੀਰ ਸਿੰਘ ਨੇ ਦੱਸਿਆ ਕਿ ਰਾਮਵਰਿਕਸ ਮਹਾਤੋ ਪੁੱਤਰ ਛੋਟਲ ਮਹਾਤੋ ਵਾਸੀ ਡੀਕੂ ਸੂਬਾ (ਬਿਹਾਰ) ਹਾਲ ਵਾਸੀ ਕੋਟਲੀ ਸੂਰਤ ਮੱਲ੍ਹੀ ਨੇ ਪੁਲਸ ਨੂੰ ਬਿਆਨ ਦਰਜ ਕਰਵਾਇਆ ਕਿ ਉਹ 1984 ਤੋਂ ਪੰਜਾਬ ਵਿਚ ਰਹਿ ਰਿਹਾ ਹੈ ਅਤੇ ਉਸਦਾ ਭਰਾ ਜਤਿੰਦਰ ਕੁਮਾਰ ਉਰਫ ਜੋਤੀ ਉਸ ਤੋਂ ਕਰੀਬ 2 ਸਾਲ ਬਾਅਦ ਪੰਜਾਬ ਆਇਆ ਸੀ ਤੇ ਹੁਣ ਕੋਟਲੀ ਸੂਰਤ ਮੱਲ੍ਹੀ ਵਿਖੇ ਰਹਿ ਰਿਹਾ ਸੀ।
ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ
ਉਸ ਦੱਸਿਆ ਕਿ ਉਸਦਾ ਉਕਤ ਭਰਾ ਸ਼ਰਾਬ ਪੀਣ ਦਾ ਆਦੀ ਸੀ। ਉਹ ਰਮਦਾਸ ਵਿਖੇ ਗਿਆ ਹੋਇਆ ਸੀ ਕਿ ਉਸ ਨੂੰ ਫੋਨ ’ਤੇ ਜਾਣਕਾਰੀ ਦਿੱਤੀ ਕਿ ਉਸਦੇ ਭਰਾ ਜਤਿੰਦਰ ਕੁਮਾਰ ਦੀ ਮੌਤ ਹੋ ਗਈ ਹੈ, ਜਿਸ ’ਤੇ ਉਹ ਤੁਰੰਤ ਵਾਪਸ ਆਇਆ ਤਾਂ ਦੇਖਿਆ ਕਿ ਉਸਦੇ ਉਕਤ ਭਰਾ ਦੀ ਜ਼ਿਆਦਾ ਸ਼ਰਾਬ ਪੀਣ ਨਾਲ ਮੌਤ ਹੋ ਚੁੱਕੀ ਹੈ। ਐੱਸ. ਆਈ. ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਐੱਸ. ਆਈ. ਰਘਬੀਰ ਸਿੰਘ ਨੇ 194 ਧਾਰਾ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਵੱਖਰੇ ਤਰੀਕੇ ਲਿਆ ਜਾ ਰਿਹਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8