ਭੇਦਭਰੀ ਹਾਲਤ ’ਚ ਵਿਅਕਤੀ ਦੀ ਮੌਤ

03/15/2024 2:49:19 PM

ਬਟਾਲਾ (ਸਾਹਿਲ)- ਭੇਦਭਰੀ ਹਾਲਤ ’ਚ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਧੀਰ ਸਿੰਘ ਵਾਸੀ ਸਰੂਪਵਾਲੀ ਕਲਾਂ ਨੇ ਦੱਸਿਆ ਕਿ ਸਾਡਾ ਭਰਾ ਬਲਜਿੰਦਰ ਸਿੰਘ, ਜੋ ਕਿ ਮਜ਼ਦੂਰੀ ਕਰਦਾ ਸੀ, ਬੀਤੀ ਦਿਨੀਂ ਘਰੋਂ ਗਿਆ ਸੀ ਪਰ ਰਾਤ ਵਾਪਸ ਨਹੀਂ ਆਇਆ ਅਤੇ ਤੇ ਕੱਲ੍ਹ ਸਵੇਰੇ ਅਸੀਂ ਉਸਦੀ ਭਾਲ ਕਰ ਰਹੇ ਸੀ ਤਾਂ ਅੰਮ੍ਰਿਤਸਰ ਰੋਡ ਸਥਿਤ ਮਾਰੂਤੀ ਕਾਰਾਂ ਦੀ ਏਜੰਸੀ ਦੇ ਨਜ਼ਦੀਕ ਬਾਈਪਾਸ ਕਿਨਾਰੇ ’ਤੇ ਉਹ ਪਿਆ ਮਿਲਿਆ, ਜਿਸਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

ਓਧਰ ਇਸ ਸਬੰਧੀ ਜਦੋਂ ਥਾਣਾ ਸਦਰ ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਫਿਲਹਾਲ 174 ਸੀਆਰ.ਪੀ.ਸੀ ਤਹਿਤ ਬਣਦੀ ਕਾਰਵਾਈ ਗਈ ਹੈ ਅਤੇ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਮਾਸੂਮ ਬੱਚਿਆਂ ਦਾ ਕਤਲ ਕਰਦਿਆਂ ਭੋਰਾ ਨਾ ਕੰਬਿਆ ਪਿਓ ਦਾ ਦਿਲ, ਹੁਣ ਆਪ ਵੀ ਚੁੱਕਿਆ ਖੌਫ਼ਨਾਕ ਕਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News