ਭੇਤਭਰੀ ਹਾਲਾਤ ’ਚ ਵਿਅਕਤੀ ਦੀ ਮੌਤ, ਪਿੰਡ ''ਚ ਫੈਲੀ ਸਨਸਨੀ
Thursday, Sep 07, 2023 - 12:45 PM (IST)
 
            
            ਬਟਾਲਾ (ਸਾਹਿਲ, ਬਲਜੀਤ)- ਪਿੰਡ ਘਣੀਏ ਕੇ ਬਾਂਗਰ ਵਿਖੇ ਭੇਤਭਰੇ ਹਾਲਾਤ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਸਬੰਧੀ ਮ੍ਰਿਤਕ ਦੇ ਛੋਟੇ ਭਰਾ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਸਦਾ ਵੱਡਾ ਭਰਾ ਅਵਤਾਰ ਸਿੰਘ ਪੁੱਤਰ ਸੁਰਜੀਤ ਸਿੰਘ ਸਵੇਰੇ ਘਰੋਂ ਕੰਮ ’ਤੇ ਗਿਆ ਸੀ, ਜੋ ਦੇਰ ਰਾਤ ਤੱਕ ਵਾਪਸ ਨਹੀਂ ਆਇਆ ਤਾਂ ਅਸੀਂ ਉਸ ਦੀ ਤਲਾਸ਼ ਕਰਨੀ ਆਰੰਭ ਕਰ ਦਿੱਤੀ, ਜਿਸ ’ਤੇ ਸਾਨੂੰ ਪਤਾ ਲੱਗਾ ਕਿ ਅਵਤਾਰ ਸਿੰਘ ਪਿੰਡ ਸੀੜਾ ਵਿਖੇ ਡਿੱਗਾ ਪਿਆ ਹੈ, ਜਿਸ ’ਤੇ ਅਸੀਂ ਤੁਰੰਤ ਮੌਕੇ ਪਹੁੰਚੇ ਤਾਂ ਦੇਖਿਆ ਕਿ ਇਸ ਦੀ ਮੌਤ ਹੋ ਚੁੱਕੀ ਸੀ। ਅਸੀਂ ਇਸ ਸਬੰਧੀ ਥਾਣਾ ਘਣੀਏ ਕੇ ਬਾਂਗਰ ਦੀ ਪੁਲਸ ਨੂੰ ਸੂਚਨਾ ਦਿੱਤੀ। ਜਿਸ ਦੀ ਖ਼ਬਰ ਸੁਣਕੇ ਪਿੰਡ 'ਚ ਸਨਸਨੀ ਫੈਲ ਗਈ।
ਇਹ ਵੀ ਪੜ੍ਹੋ- ਸੱਪ ਨੇ ਵਿਅਕਤੀ ਦੇ ਮਾਰੇ ਕਈ ਡੰਗ, ਪਲਾਸ ਨਾਲ ਖਿੱਚਣ ਦੀ ਕੀਤੀ ਕੋਸ਼ਿਸ਼ ਪਰ ਵਾਪਰ ਗਈ ਅਣਹੋਣੀ
ਓਧਰ, ਜਾਣਕਾਰੀ ਮਿਲਦਿਆਂ ਹੀ ਏੇ. ਐੱਸ. ਆਈ. ਇਕਬਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਵਤਾਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਇਸ ਸਬੰਧੀ ਮ੍ਰਿਤਕ ਦੀ ਪਤਨੀ ਮਨਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ 174 ਸੀ.ਆਰ.ਪੀ.ਸੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਹਸਪਤਾਲ ’ਚ ਹੋਈ ਪਹਿਲੀ ਦਿਲ ਦੀ ਸਰਜਰੀ, ਨਕਲੀ ਦਿਲ ਨਾਲ ਚਲਾ ਦਿੱਤੀ ਮਰੀਜ਼ ਦੀ ਧੜਕਣ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            