ਦੀਨਾਨਗਰ ਦਬੁਰਜੀ ਪੁਲ ਨੇੜੇ ਟਰੱਕ ਦੀ ਲਪੇਟ 'ਚ ਆਉਣ ਕਾਰਨ ਬਜ਼ੁਗਰ ਦੀ ਮੌਤ

Friday, Apr 14, 2023 - 01:05 PM (IST)

ਦੀਨਾਨਗਰ ਦਬੁਰਜੀ ਪੁਲ ਨੇੜੇ ਟਰੱਕ ਦੀ ਲਪੇਟ 'ਚ ਆਉਣ ਕਾਰਨ ਬਜ਼ੁਗਰ ਦੀ ਮੌਤ

ਦੀਨਾਨਗਰ (ਹਰਜਿੰਦਰ ਗੌਰਾਇਆ)- ਦੀਨਾਨਗਰ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਦੀਨਾਨਗਰ ਦੇ ਨੇੜੇ ਦਬੁਰਜੀ ਬਾਈਪਾਸ ਪੁੱਲ ਨੇੜੇ ਇਕ ਸਾਈਡ ਤੋਂ ਰਸਤਾ ਬੰਦ ਹੋਣ ਕਾਰਨ ਦੂਜੀ ਸਾਈਡ ਤੋਂ ਇਕ ਤੇਜ਼ ਰਫ਼ਤਾਰ ਆ ਰਹੇ ਟਰੱਕ ਵੱਲੋਂ ਗੁਰਦਾਸਪੁਰ ਸਾਈਡ ਤੋਂ ਜਾ ਰਹੇ ਸਕੂਟੀ ਸਵਾਰ ਨੂੰ ਆਪਣੀ ਲਪੇਟ 'ਚ ਲੈ ਲਿਆ। ਜਿਸ ਕਾਰਨ ਸਕੂਟੀ ਸਵਾਰ ਗੰਭੀਰ ਰੂਪ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਭਾਲ ਲਈ ਪ੍ਰਸ਼ਾਸਨ ਦੀ ਤਿੱਖੀ ਨਜ਼ਰ, ਬਿਆਸ ਰੇਲਵੇ ਸਟੇਸ਼ਨ ’ਤੇ ਲੱਗੇ ਪੋਸਟਰ

ਜਦੋਂ ਸਕੂਟਰੀ ਸਵਾਰ ਨੂੰ ਲੋਕਾਂ ਵੱਲੋਂ ਸਿਵਲ ਹਸਪਤਾਲ ਪਹੁੰਚਾਇਆ ਗਿਆ ਤਾਂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪ੍ਰਛਾਣ  ਅਸ਼ਵਨੀ ਕੁਮਾਰ ਵਾਸੀ ਲਾੜੀ ਗੁੱਜਰਾ ਥਾਣਾ ਤਾਰਾਗੜ ਥਾਣਾ ਪਠਾਨਕੋਟ ਵਜੋਂ ਹੋਈ ਹੈ। ਦੂਜੇ ਪਾਸੇ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋਣ 'ਚ ਸਫ਼ਲ ਹੋ ਗਿਆ। ਦੀਨਾਨਗਰ ਪੁਲਸ ਵਲੋਂ ਮੌਕੇ 'ਤੇ ਪਹੁੰਚੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਵਾਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸਿੱਖਿਆ ਮੰਤਰੀ ਨੇ ਸਰਹੱਦੀ ਖ਼ੇਤਰਾਂ ਦੇ ਸਕੂਲਾਂ 'ਚ ਕੀਤੀ ਦੌਰਾ, ਕਿਹਾ- ਵੱਡੇ ਸੁਧਾਰਾਂ ਦੀ ਹੈ ਲੋੜ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News