ਸੜਕ ਕਿਨਾਰੇ ਡਿੱਗੇ ਵਿਅਕਤੀ ਦੀ ਮੌਤ
Saturday, Oct 19, 2024 - 04:10 PM (IST)
 
            
            ਬਟਾਲਾ (ਸਾਹਿਲ, ਯੋਗੀ)- ਬੀਤੀ ਰਾਤ ਸੜਕ ਕਿਨਾਰੇ ਡਿੱਗੇ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਦੇ ਮੁਤਾਬਕ ਬਲਦੇਵ ਸਿੰਘ (45) ਪੁੱਤਰ ਸਵਰਨ ਸਿੰਘ ਵਾਸੀ ਚੂਹੇਵਾਲ, ਜੋ ਕਿ ਸ਼ਰਾਬ ਪੀਣ ਦਾ ਆਦੀ ਸੀ, ਬੀਤੀ ਰਾਤ ਸ਼ਰਾਬ ਪੀਣ ਉਪਰੰਤ ਸੜਕ ਦੇ ਕੰਢੇ ’ਤੇ ਡਿੱਗ ਪਿਆ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ
ਕੁਝ ਰਾਹਗੀਰਾਂ ਨੇ ਇਸਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਤਾਂ ਪਰਿਵਾਰ ਵਾਲੇ 108 ਐਂਬੂਲੈਂਸ ਰਾਹੀਂ ਬਲਦੇਵ ਸਿੰਘ ਨੂੰ ਹਸਪਤਾਲ ਵਿਖੇ ਇਲਾਜ ਲਈ ਲੈ ਕੇ ਆਏ, ਜਿਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਓਧਰ, ਇਸ ਬਾਰੇ ਸੂਚਨਾ ਮਿਲਣ ਉਪਰੰਤ ਮੌਕੇ ’ਤੇ ਪਹੁੰਚ ਕੇ ਥਾਣਾ ਰੰਗੜ ਨੰਗਲ ਦੇ ਏ.ਐੱਸ.ਆਈ ਸ਼ਸ਼ਪਾਲ ਸਿੰਘ ਨੇ ਮ੍ਰਿਤਕ ਦੀ ਪਤਨੀ ਕੁਲਵਿੰਦਰ ਕੌਰ ਦੇ ਬਿਆਨਾਂ ’ਤੇ 194 ਉਪਰੋਕਤ ਥਾਣੇ ਵਿਚ ਬੀ.ਐੱਨ.ਐੱਸ.ਐੱਸ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            